ਸਿਆਸਤਖਬਰਾਂ

ਮੋਗਾ ਘਟਨਾ- ਕਿਸਾਨਾਂ ਤੇ ਪਾਏ ਕੇਸ ਰੱਦ ਕਰਨ ਲਈ ਸਰਕਾਰ ਨੂੰ ਅਲਟੀਮੇਟਮ

ਮੋਗਾ- ਲੰਘੇ ਦਿਨ ਮੋਗਾ ਚ ਸੁਖਬੀਰ ਬਾਦਲ ਦੀ ਰੈਲੀ ਮੌਕੇ ਕਿਸਾਨਾਂ ਵਲੋਂ ਵਿਰੋਧ ਕਰਨ ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ  ਅਤੇ ਕਿਸਾਨਾਂ ਤੇ ਹੋਏ ਕੇਸ ਦਰਜ ਰੱਦ ਕਰਾਉਣ ਲਈ  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅੱਜ ਨਵੀਂ ਦਾਣਾ ਮੰਡੀ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ  ਭਰਵਾਂ ਇਕੱਠ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸਮਾਜ ਸੇਵੀ ਆਗੂ ਲੱਖਾ ਸਿੰਘ ਸਿਧਾਣਾ ਤੇ ਪੰਜਾਬ ਤੋਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਪਹੁੰਚੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਕਿਸਾਨਾਂ ਦਾ ਕਹਿਣਾ ਸੀ ਕਿ ਵੋਟਾਂ ਮੰਗਣ ਵਾਲੀਆਂ ਵੱਖ-ਵੱਖ ਪਾਰਟੀਆਂ ਦੇ ਦਬਾਅ ‘ਤੇ ਹੀ ਕਿਸਾਨਾਂ ‘ਤੇ ਇਹ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਦਿੰਦਿਆਂ ਕਿਹਾ ਕਿ ਅਗਰ ਪਰਚੇ ਰੱਦ ਨਾ ਕੀਤੇ ਗਏ ਤਾਂ ਧਰਨਾ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਪਹਿਲਾਂ ਇੱਥੇ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਸਾਨ ਸੰਗਠਨਾਂ ਨੇ ਅਗਲੀ ਰਣਨੀਤੀ 8 ਸਤੰਬਰ ਵਾਲੀ ਮੀਟਿੰਗ ਵਿੱਚ ਐਲਾਨਣ ਦੀ ਗੱਲ ਆਖੀ ਹੈ।ਮੋਗਾ ਘਟਨਾ ਕਾਰਨ ਕੈਪਟਨ ਸਰਕਾਰ ਦੀ ਤੁਲਨਾ ਵੀ ਕਰਨਾਲ ਘਟਨਾ ਲਈ ਜੁ਼ਮੇਵਾਰ ਹਰਿਆਣਾ ਦੀ ਖੱਟਰ ਸਰਕਾਰ ਨਾਲ ਹੋ ਰਹੀ ਹੈ। 

Comment here