ਸੂਰਤ-ਇਥੋਂ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਕਰਨ ਲਈ 2019 ਵਿਚ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਗਾਂਧੀ ਦੀ ਉਸ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ‘ਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਕਿਉਂ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੀ ਹੁੰਦਾ ਹੈ?’
ਰਾਹੁਲ ਗਾਂਧੀ ਦੀ ਇਸ ਟਿੱਪਣੀ ਵਿਰੁੱਧ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ, ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਲੋਕ ਸਭਾ ਮੈਂਬਰ ਗਾਂਧੀ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਕਥਿਤ ਟਿੱਪਣੀ ਕੀਤੀ।
ਰਾਹੁਲ ਗਾਂਧੀ ਦੇ ਵਕੀਲ ਕਿਰੀਟ ਪਾਨਵਾਲਾ ਨੇ ਦੱਸਿਆ ਕਿ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਐਚ.ਐਚ.ਵਰਮਾ ਦੀ ਅਦਾਲਤ ਨੇ ਪਿਛਲੇ ਹਫ਼ਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ ਸਨ ਅਤੇ ਫ਼ੈਸਲਾ ਸੁਣਾਉਣ ਲਈ 23 ਮਾਰਚ ਦੀ ਤਰੀਕ ਤੈਅ ਕੀਤੀ ਸੀ। ਇਹ ਕੇਸ ਭਾਰਤੀ ਦੰਡਾਵਲੀ ਦੀ ਧਾਰਾ 499 ਅਤੇ 500 (ਮਾਨਹਾਨੀ) ਦੇ ਤਹਿਤ ਦਰਜ ਕੀਤਾ ਗਿਆ ਸੀ। ਰਾਹੁਲ ਗਾਂਧੀ ਅਕਤੂਬਰ 2021 ਵਿੱਚ ਸੂਰਤ ਦੀ ਅਦਾਲਤ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਹੋਏ ਸਨ।
‘ਮੋਦੀ ਉਪਨਾਮ’ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ

Comment here