ਸਿਆਸਤਖਬਰਾਂ

ਮੋਦੀ ਦੇ ਯੂਟਿਊਬ ਚੈਨਲ ਦੇ ਸਬਸਕ੍ਰਾਈਬਰਸ ਦੀ ਗਿਣਤੀ ਕਰੋੜ ਨੂੰ ਪਾਰ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ ਤੇ ਵੱਖ-ਵੱਖ ਪਲੇਟਫਾਰਮਾਂ ਤੇ ਕਾਫੀ ਫਾਲੋਰਸ ਹਨ ਤੇ ਹੁਣ ਯੂਟਿਊਬ ਚੈਨਲ ਤੇ ਵੀ ਸਬਸਕ੍ਰਾਈਬਰਸ ਇੱਕ ਕਰੋੜ ਨੂੰ ਪਾਰ ਕਰ ਗਏ ਹਨ। ਇਸਦੇ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਤੇ ਪੀਐੱਮ ਮੋਦੀ ਪ੍ਰਮੁੱਖ ਸਿਆਸੀ ਨੇਤਾਵਾਂ ਵਿੱਚੋਂ ਇੱਕ ਬਣ ਗਏ ਹਨ। ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਟਿਊਬ ਚੈਨਲ ਦੇ ਸਬਸਕ੍ਰਾਈਬਰਸ ਦੀ ਗਿਣਤੀ ਇੱਕ ਕਰੋੜ ਨੂੰ ਪਾਰ ਕਰ ਗਈ ਹੈ ਉਥੇ ਹੀ ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਯੂਟਿਊਬ ਤੇ ਸੱਤ ਲੱਖ ਦੇ ਕਰੀਬਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ 36 ਲੱਖ ਦੇ ਕਰੀਬਮੈਕਸੀਕੋ ਦੇ ਰਾਸ਼ਟਰਪਤੀ ਆਂਡਰੇਸ ਮੈਨੁਅਲ ਲੋਪੇਜ਼ ਓਬਰਾਡੋਰ ਦੇ 30.7 ਲੱਖਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਦੇ 28.8 ਲੱਖ ਅਤੇ ਵ੍ਹਾਈਟ ਹਾਊਸ ਦੇ 19 ਲੱਖ ਫਾਲੋਅਰਜ਼ ਹੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੈਸੇ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਦੇ ਫੇਸਬੁੱਕਟਵਿੱਟਰਇੰਸਟਾਗ੍ਰਾਮਯੂਟਿਊਬ ਤੇ ਵੀ ਕਾਫ਼ੀ ਜ਼ਿਆਦਾ ਫਾਲੋਅਰਜ਼ ਹਨ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਚੈਨਲ ਤੇ ਹੁਣ ਤੱਕ 15,477 ਵੀਡੀਓਜ਼ ਅਪਲੋਡ ਹੋ ਚੁੱਕੇ ਹਨ।

Comment here