ਸਿਆਸਤਖਬਰਾਂਦੁਨੀਆ

ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਟੋਕੀਓ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਟੋਕੀਓ ‘ਚ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਬੈਠਕ ਕੀਤੀ, ਜਿਸ ਦੌਰਾਨ ਦੋਹਾਂ ਨੇਤਾਵਾਂ ਨੇ ਮਹੱਤਵਪੂਰਨ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਵਿਭਿੰਨ ਖੇਤਰਾਂ ‘ਚ ਭਾਰਤ ਆਸਟ੍ਰੇਲੀਆ ਦੀ ਭਾਈਵਾਲੀ ਨੂੰ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਮੋਦੀ ਇੱਥੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਆਏ ਸਨ।” ਟੋਕੀਓ ‘ਚ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮਹੱਤਵਪੂਰਨ ਸਬੰਧਾਂ ‘ਤੇ ਚਰਚਾ ਕੀਤੀ।” ਬੈਠਕ ਤੋਂ ਬਾਅਦ ਅਲਬਾਨੀਜ਼ ਨੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੋਦੀ ਨੇ ਲਿਖਿਆ, “ਟੋਕੀਓ ਵਿੱਚ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਇੱਕ ਫਲਦਾਇਕ ਗੱਲਬਾਤ ਹੋਈ। ਅਸੀਂ ਵਿਭਿੰਨ ਖੇਤਰਾਂ ਵਿੱਚ ਭਾਰਤ-ਆਸਟ੍ਰੇਲੀਆ ਸਾਂਝੇਦਾਰੀ ਨੂੰ ਵਧਾਉਣ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।” ਮਈ ਵਿੱਚ ਟੋਕੀਓ ਵਿੱਚ ਕਵਾਡ ਲੀਡਰਾਂ ਦੇ ਸੰਮੇਲਨ ਤੋਂ ਇਲਾਵਾ ਦੋਵਾਂ ਨੇਤਾਵਾਂ ਦੀ ਦੁਵੱਲੀ ਮੀਟਿੰਗ ਹੋਈ ਸੀ।

Comment here