ਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਮੋਦੀ ਨੇ ਸੂਨਕ ਨੂੰ ਦਿੱਤੀ ਵਧਾਈ

ਨਵੀਂ ਦਿੱਲੀ-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ ਆਪਣੇ ਹਮਰੁਤਬਾ ਰਿਸ਼ੀ ਸੁਨਕ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ’ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘‘ਅੱਜ ਰਿਸ਼ੀ ਸੁਨਕ ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਮੈਂ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। ਅਸੀਂ ਆਪਣੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਾਂਗੇ।’’ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਅਤੇ ਸੁਨਕ ਇਕ ਵਿਆਪਕ ਅਤੇ ਸੰਤੁਲਿਤ ਮੁਕਤ ਵਪਾਰ ਸਮਝੌਤੇ ਦੇ ਛੇਤੀ ਸਿੱਟੇ ਦੇ ਮਹੱਤਵ ’ਤੇ ਵੀ ਸਹਿਮਤ ਹੋਏ। ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਭਾਰਤੀ ਮੂਲ ਦੇ ਪਹਿਲੇ ਬ੍ਰਿਟਿਸ਼ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਉਹ ਦੀਵਾਲੀ ਵਾਲੇ ਦਿਨ ਕੰਜ਼ਰਵੇਟਿਵ ਪਾਰਟੀ ਦੇ ਨਵੇਂ ਨੇਤਾ ਵਜੋਂ ਬਿਨਾਂ ਵਿਰੋਧ ਚੁਣੇ ਗਏ ਸਨ। ਯੂ.ਕੇ. ਦੇ ਸਾਬਕਾ ਵਿੱਤ ਮੰਤਰੀ ਸੁਨਕ (42) ਇਕ ਹਿੰਦੂ ਹਨ ਅਤੇ ਉਹ ਪਿਛਲੇ 210 ਸਾਲਾਂ ’ਚ ਬ੍ਰਿਟੇਨ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ।

Comment here