ਸਿਆਸਤਖਬਰਾਂਚਲੰਤ ਮਾਮਲੇ

ਮੋਦੀ ਮੈਜ਼ਿਕ ਦਾ ਮਤਲਬ ਪੂੰਜੀਪਤੀਆਂ ਨੂੰ ਫ਼ਾਇਦਾ ਪਹੁੰਚਾਉਣਾ : ਖੜਗੇ

ਨਵੀਂ ਦਿੱਲੀ-ਕਾਂਗਰਸ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਰਿਪੋਰਟ ਦਾ ਜ਼ਿਕਰ ਕਰਦੇ ਹੋਏ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਆਪਣੇ ਪੂੰਜੀਪਤੀ ਮਿੱਤਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸੂਖਣ, ਲਘੁ ਅਤੇ ਮੱਧਮ ਉਦਯੋਗਾਂ (ਐੱਮ.ਐੱਸ.ਐੱਮ.ਈ.) ਦਾ ਨੁਕਸਾਨ ਕਰ ਰਹੀ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਰਿਪੋਰਟ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ,”ਮੋਦੀ ਸਰਕਾਰ ‘ਚ ਪਿਛਲੇ 5 ਸਾਲਾਂ ਦੌਰਾਨ ਉਨ੍ਹਾਂ 72 ਫੀਸਦੀ ਐੱਮ.ਐੱਸ.ਐੱਮ.ਈ. ਦੀ ਕੋਈ ਤਰੱਕੀ ਨਹੀਂ ਹੋਈ ਜੋ 12 ਕਰੋੜ ਰੁਜ਼ਗਾਰ ਦਿੰਦੇ ਹਨ। ਢਾਈ ਸਾਲਾਂ ‘ਚ ਪ੍ਰਧਾਨ ਮੰਤਰੀ ਦੇ ‘ਮਿੱਤਰ’ ਦੀ ਜਾਇਦਾਦ 13 ਗੁਣਨਾ ਵਧੀ ਜਦੋਂ ਕਿ ਉਹ ਸਿਰਫ਼ 30 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਦੇ ਰਹੇ ਹਨ।” ਉਨ੍ਹਾਂ ਦੋਸ਼ ਲਗਾਇਆ,”ਮੋਦੀ ਮੈਜ਼ਿਕ ਦਾ ਮਤਲਬ ਪੂੰਜੀਪਤੀਆਂ ਨੂੰ ਫ਼ਾਇਦਾ ਪਹੁੰਚਾਉਣਾ ਅਤੇ ਐੱਮ.ਐੱਸ.ਐੱਮ.ਈ. ਨੂੰ ਨੁਕਸਾਨ ਪਹੁੰਚਾਉਣਾ ਹੈ। ਖੜਗੇ ਨੇ ਜਿਸ ਰਿਪੋਰਟ ਦਾ ਹਵਾਲਾ ਦਿੱਤਾ, ਉਸ ‘ਚ ਕਿਹਾ ਗਿਆ ਹੈ ਕਿ ਪਿਛਲੇ 5 ਸਾਲਾਂ ‘ਚ 72 ਫੀਸਦੀ ਐੱਮ.ਐੱਸ.ਐੱਮਈ. ਦਾ ਕਾਰੋਬਾ ਨਹੀਂ ਵਧਿਆ, ਜਦੋਂ ਕਿ ਇਹ 12 ਕਰੋੜ ਲੋਕਾਂ ਨੂੰ ਰੁਜ਼ਗਾਰ ਦਿੰਦੇ ਹਨ।”
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਸੇ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,”ਮੋਦੀ ਸਰਕਾਰ ਨੇ ਆਪਣੇ ਮਿੱਤਰ ਪੂੰਜੀਪਤੀਆਂ ਨੂੰ ਜ਼ਿਆਦਾ ਫ਼ਾਇਦਾ ਪਹੁੰਚਾਉਣ ਲਈ ਦੇਸ਼ ਦੇ 12 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੇ ਸੂਖਮ, ਲਘੁ ਅਤੇ ਮੱਧਮ ਉਦਯੋਗ (ਐੱਮ.ਐੱਸ.ਐੱਮ.ਈ. ਖੇਤਰ ਨੂੰ ਨੁਕਸਾਨ ਪਹੁੰਚਾਇਆ ਹੈ।”

Comment here