ਸਿਆਸਤਖਬਰਾਂ

ਮੋਦੀ ਵੱਲੋਂ ਆਈਕੋਨਿਕ ਹਫਤੇ ਦੇ ਜਸ਼ਨਾਂ ਦਾ ਉਦਘਾਟਨ

ਨਵੀਂ ਦਿੱਲੀ-ਅੱਜ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਆਈਕੋਨਿਕ ਹਫਤੇ ਦੇ ਜਸ਼ਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇੱਕ, ਦੋ, ਪੰਜ, 10 ਅਤੇ 20 ਰੁਪਏ ਦੇ ਸਿੱਕਿਆਂ ਦੀ ਨਵੀਂ ਲੜੀ ਵੀ ਜਾਰੀ ਕੀਤੀ ਹੈ। ਇਹ ਸਿੱਕੇ ਆਜ਼ਾਦੀ ਦੇ ਅੰਮ੍ਰਿਤ ਉਤਸਵ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਿੱਕੇ ਲੋਕਾਂ ਨੂੰ ਅੰਮ੍ਰਿਤ ਕਾਲ ਦੇ ਟੀਚਿਆਂ ਦੀ ਲਗਾਤਾਰ ਯਾਦ ਦਿਵਾਉਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ। ਇਸ ਤੋਂ ਪਹਿਲਾਂ, ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ, ਪੀਐਮਓ ਨੇ ਕਿਹਾ ਕਿ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਦੇ ਤਹਿਤ 6 ਤੋਂ 11 ਜੂਨ ਤੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕਰ ਰਿਹਾ ਹੈ। ਇਸ ਦੌਰਾਨ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਅਤੇ ਵਿੱਤ ਮੰਤਰਾਲੇ ਦਾ ਹਰੇਕ ਵਿਭਾਗ ਆਪਣੇ ਅਮੀਰ ਇਤਿਹਾਸ ਅਤੇ ਵਿਰਸੇ ਦੇ ਨਾਲ-ਨਾਲ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਤਿਆਰੀ ਨੂੰ ਪ੍ਰਦਰਸ਼ਿਤ ਕਰੇਗਾ।

Comment here