ਨਵੀਂ ਦਿੱਲੀ-ਲੰਘੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਆਏ ਸਨ। ਉਨ੍ਹਾਂ ਫਿਰੋਜ਼ਪੁਰ ‘ਚ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਿੱਲੀ ਵਾਪਸ ਪਰਤਣਾ ਪਿਆ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ, ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਾਡੇ ਮਤਭੇਦ ਭਾਵੇਂ ਕੁਝ ਵੀ ਹੋਣ, ਹਰ ਸੂਬਾ ਸਰਕਾਰ ਨੂੰ ਪ੍ਰਧਾਨ ਮੰਤਰੀ ਲਈ ਉੱਚ ਪੱਧਰੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।
Comment here