ਅਪਰਾਧਖਬਰਾਂਚਲੰਤ ਮਾਮਲੇ

ਮੋਹਾਲੀ ਪੁਲਿਸ ਨੂੰ ਮਿਲਿਆ ਬਿਸ਼ਨੋਈ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ

ਸ੍ਰੀ ਮੁਕਤਸਰ ਸਾਹਿਬ-ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਣ ਮੋਹਾਲੀ ਪੁਲਿਸ ਨੂੰ ਉਸ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ । ਦਰਅਸਲ ਸਾਲ 2022 ‘ਚ 40 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਮੋਹਾਲੀ ਦੇ ਸੁਹਾਣਾ ਥਾਣੇ ‘ਚ ਇਹ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਮੁਕਤਸਰ ਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ।
ਤੁਹਾਨੂੰ ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਦਾ ਰਿਮਾਂਡ ਹਾਸਲ ਕੀਤਾ ਹੋਇਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 6 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ 13 ਦਸੰਭਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 16 ਦਸੰਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਸੀ।
ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਪੂਰੀ ਸੁਰੱਖਿਆ ਹੇਠ ਦਿੱਲੀ ਤੋਂ ਮੁਕਤਸਰ ਲੈਕੇ ਪਹੁੰਚੀ ਸੀ। ਪੁਲਿਸ ਨੂੰ ਲਾਰੈਂਸ ਤੋਂ ਪੁੱਛਗਿੱਛ ਲਈ 6 ਦਿਨ ਦਾ ਰਿਮਾਂਡ ਮਿਲਿਆ ਸੀ। ਮੁਕਤਸਰ ਥਾਣਾ ਸਿਟੀ ਵਿੱਚ ਲਾਰੈਂਸ ਖਿਲਾਫ ਇਕ ਹੋਟਲ ਮਾਲਕ ਤੋ 30 ਲੱਖ ਰੁਪਏ ਫਿਰੋਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 6 ਦਿਨਾਂ ਦਾ ਰਿਮਾਂਡ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਨਆਈਏ, ਲਾਰੈਂਸ ਬਿਸ਼ਨੋਈ ਨੂੰ ਅੱਤਵਾਦੀ ਲਿੰਕਾਂਦੀ ਜਾਂਚ ਲਈ ਮਾਨਸਾ ਪੁਲਿਸ ਤੋਂ ਰਿਮਾਂਡ ‘ਤੇ ਦਿੱਲੀ ਵਾਪਸ ਲੈ ਕੇ ਗਈ ਸੀ। ਜਿਸ ਤੋਂ ਬਾਅਦ ਮੁਕਤਸਰ ਪੁਲਿਸ ਨੇ ਫਿਰੌਤੀ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਰਾਊਸ ਅਦਾਲਤ ਤੋਂ ਲਾਰੈਂਸ ਦੇ ਟ੍ਰਾਂਜਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਦੀ ਮਨਜੂਰੀ ਲਾਰੈਂਸ ਨੂੰ ਮੁਕਤਸਰ ਲਿਆਂਦਾ ਗਿਆ ਸੀ।ਹੁਣ ਸਾਲ 2022 ‘ਚ 40 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਮੋਹਾਲੀ ਦੇ ਸੁਹਾਣਾ ਥਾਣੇ ‘ਚ ਇੱਕ ਦਿਨ ਦੇ ਰਿਮਾਂਡ ਦੌਰਾਨ ਪੁਲਿਸ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ।

Comment here