ਸਿਆਸਤਖਬਰਾਂਚਲੰਤ ਮਾਮਲੇ

ਮੰਤਰੀ ਬਣਦੇ ਹੀ ਵਿਧਾਇਕਾਂ ਹਵਾਲੇ ਕੀਤੀਆਂ ਨਵੀਂਆਂ ਗੱਡੀਆਂ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11 ਵਜੇ ਹੋਇਆ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੈਬਨਿਟ ’ਚ ਕੁੱਲ 10 ਵਿਧਾਇਕ ਲਏ ਗਏ ਹਨ। ਇਸ ਦੌਰਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਨਵੀਂ ਕੈਬਨਿਟ ਲਈ ਨਵੀਆਂ ਗੱਡੀਆਂ ਵੀ ਪਹੁੰਚ ਗਈਆਂ ।  ਸਹੁੰ ਚੁੱਕਣ ਤੋਂ ਬਾਅਦ ਇਨੋਵਾ ਕ੍ਰਿਸਟਾ ਗੱਡੀਆਂ ਮੰਤਰੀਆਂ ਹਵਾਲੇ ਕਰ ਦਿੱਤੀਆਂ ਗਈਆਂ। ਮਾਨ ਦੀ ਨਵੇਂ ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਭੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਏ ਹਨ।

Comment here