ਸਿਆਸਤਖਬਰਾਂਚਲੰਤ ਮਾਮਲੇ

ਮੱਖਣ ਸਿੰਘ ਲਾਲਕਾ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਚੰਡੀਗੜ੍ਹ-ਸੀਨੀਅਰ ਸਿਆਸਤਦਾਨ ਸਰਦਾਰ ਮੱਖਣ ਸਿੰਘ ਲਾਲਕਾ ਜੋ ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਰਹੇ ਹਨ, ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਥੇ ਪਾਰਟੀਦੇ ਮੁੱਖ ਦਫਤਰ ਵਿਚ ਸਰਦਾਰ ਲਾਲਕਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਲਾਲਕਾ ਇਕ ਪੰਥਕ ਆਗੂ ਹਨ ਜੋ ਬਹੁਤ ਸੂਝਾਨ ਹਨ ਤੇ ਉਹਨਾਂ ਦੀ ਪਾਰਟੀ ਵਿਚ ਵਾਪਸੀ ਨਾਲ ਪਾਰਟੀ ਨੂੰ ਨਾਭਾ ਅਤੇ ਨੇੜਲੇ ਇਲਾਕਿਆਂ ਵਿਚ ਮਜ਼ਬੂਤੀ ਮਿਲੇਗੀ। ਉਹਨਾਂ ਨੇ ਸਰਦਾਰ ਲਾਲਕਾ ਤੇ ਉਹਨਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਪੂਰਾ ਮਾਣ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਸਰਦਾਰ ਲਾਲਕਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੇ ਵਫਦਾਰ ਤੇ ਅਨੁਸ਼ਾਸਤ ਸਿਪਾਹੀ ਵਜੋਂ ਪਾਰਟੀ ਲਈ ਕੰਮ ਕਰਦੇ ਰਹਿਣਗੇ।

Comment here