ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਯੁਕਰੇਨ ਸੰਕਟ-ਪੀ ਐੱਮ ਮੋਦੀ ਵੱਲੋਂ ਰਾਸ਼ਟਰਪਤੀ ਨਾਲ ਵਿਚਾਰ-ਚਰਚਾ

ਨਵੀਂ ਦਿੱਲੀ -ਰੂਸ ਯੁਕਰੇਨ ਸੰਕਟ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਉਚ ਪਧਰੀ ਬੈਠਕਾਂ ਕਰ ਰਹੇ ਹਨ, ਵੱਡੇ ਫੈਸਲੇ ਲਏ ਜਾ ਰਹੇ ਹਨ। ਅੱਜ ਪੀ ਐਮ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਯੂਕ੍ਰੇਨ ਅਤੇ ਰੂਸ ਵਿਚਾਲੇ ਜਾਰੀ ਜੰਗ ਨਾਲ ਪੈਦਾ ਹੋਈ ਗਲੋਬਲ ਸਥਿਤੀ ਨਾਲ ਹੀ ਯੂਕ੍ਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਪੂਰੀ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ,”ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕ੍ਰੇਨ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਜਾਣਕਾਰੀ ਦਿੱਤੀ।” ਦੱਸਣਯੋਗ ਹੈ ਕਿ ਯੂਕ੍ਰੇਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਵਲੋਂ ‘ਆਪਰੇਸ਼ਨ ਗੰਗਾ’ ਚਲਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਯੂਕ੍ਰੇਨ ‘ਚ ਸਾਰੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਪੂਰਾ ਸਰਕਾਰੀ ਤੰਤਰ 24 ਘੰਟੇ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਗੁਆਂਢੀ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਉਨ੍ਹਾਂ ਲੋਕਾਂ ਦੀ ਵੀ ਮਦਦ ਕਰੇਗਾ, ਜੋ ਪੂਰਬੀ ਯੂਰਪ ਦੇ ਜੰਗ ਪ੍ਰਭਾਵਿਤ ਦੇਸ਼ ‘ਚ ਫਸੇ ਹਨ।

Comment here