ਖਬਰਾਂਚਲੰਤ ਮਾਮਲੇਦੁਨੀਆ

ਯੂਏਈ ਦੇ ਵਿਦੇਸ਼ ਮੰਤਰੀ ਅਬਦੁੱਲਾ ਭਾਰਤ ਆਉਣਗੇ

ਨਵੀਂ ਦਿੱਲੀ-ਵਿਦੇਸ਼ ਮੰਤਰਾਲੇ ਦੀ ਜਾਣਕਾਰੀ ਅਨੁਸਾਰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਵਿਦੇਸ਼ ਅਤੇ ਕੌਮਾਂਤਰੀ ਸਹਿਯੋਗ ਮਾਮਲਿਆਂ ਦੇ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ 21 ਨਵੰਬਰ ਯਾਨੀ ਅੱਜ 2 ਦਿਨਾ ਯਾਤਰਾ ’ਤੇ ਭਾਰਤ ਆ ਰਹੇ ਹਨ। ਇਸ ਯਾਤਰਾ ਦੌਰਾਨ ਦੋ-ਪੱਖੀ ਸੰਬੰਧਾਂ ਸਮੇਤ ਸਾਂਝੇ ਹਿੱਤਾਂ ਨਾਲ ਜੁੜੇ ਗਲੋਬਲ ਮੁੱਦਿਆਂ ’ਤੇ ਚਰਚਾ ਹੋਵੇਗੀ। ਮੰਤਰਾਲਾ ਦੇ ਬਿਆਨ ਅਨੁਸਾਰ, ਸ਼ੇਖ ਅਬਦੁੱਲਾ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਭਾਰਤ ਆ ਰਿਹਾ ਹੈ। ਇਸ ਯਾਤਰਾ ਦੌਰਾਨ ਉਹ ਭਾਰਤੀ ਵਿਦੇਸ਼ ਮੰਤੀਰ ਐੱਸ. ਜੈਸ਼ੰਕਰ ਨਾਲ ਗੱਲਬਾਤ ਕਰਨਗੇ।
ਬਿਆਨ ਅਨੁਸਾਰ, ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰੀ ਦੀ ਇਹ ਯਾਤਰਾ ਦੋਹਾਂ ਦੇਸ਼ਾਂ ਵਿਚਾਲੇ ਨਿਯਮਿਤ ਵਿਚਾਰ ਵਟਾਂਦਰੇ ਦਾ ਹਿੱਸਾ ਹੈ, ਜਿਸ ’ਚ ਦੋ-ਪੱਖੀ ਅਤੇ ਸਾਂਝੇ ਹਿੱਤਾਂ ਨਾਲ ਜੁੜੇ ਗਲੋਬਲ ਮੁੱਦਿਆਂ ’ਤੇ ਚਰਚਾ ਹੋਵੇਗੀ। ਇਸ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਜੂਨ 2022 ਨੂੰ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ ਸੀ। ਵਿਦੇਸ਼ ਮੰਤੀਰ ਐੱਸ. ਜੈਸ਼ੰਕਰ ਨੇ 31 ਅਕਤੂਬਰ ਤੋਂ 2 ਸਤੰਬਰ 2022 ਤੱਕ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਕੀਤੀ ਸੀ ਅਤੇ ਇਸ ਦੌਰਾਨ ਉੱਥੇ ਦੇ ਵਿਦੇਸ਼ ਮੰਤਰੀ ਨਾਲ 14ਵੇਂ ਸੰਯੁਕਤ ਕਮਿਸ਼ਨ ਦੀ ਬੈਠਕ ਅਤੇ ਤੀਜੀ ਸਾਮਰਿਕ ਗੱਲਬਾਤ ਦੀ ਸਹਿ ਪ੍ਰਧਾਨਗੀ ਕੀਤੀ ਸੀ।

Comment here