ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਚ ਰੋਸ ਮੁਜ਼ਾਹਰਾ

ਮੋਗਾ: ਰੂਸ ਦਾ ਯੂਕਰੇਨ ਉੱਪਰ ਹਮਲੇ ਦਾ ਅੱਜ 5ਵਾਂ ਦਿਨ ਹੈ ਅਤੇ ਅਜੇ ਵੀ ਰੂਸ ਯੂਕਰੇਨ ਉੱਪਰ ਲਗਾਤਾਰ ਕਹਿਰ ਕਰ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਮੋਗਾ ਵਿੱਚ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ,ਪੰਜਾਬ ਸਟੂਡੈਂਟ ਯੂਨੀਅਨ ਵਲੋਂ ਯੂਕਰੇਨ ਉੱਪਰ ਰੂਸ ਦੇ ਫੌਜੀ ਹਮਲੇ ਵਿਰੁੱਧ ਲੋਕ ਰਾਇ ਲਾਮਬੰਦ ਕਰਦਿਆਂ ਸੂਬੇ ਦੇ ਲੋਕਾਂ ਨੂੰ ਜੋਰਦਾਰ ਢੰਗ ਨਾਲ ਅਮਨ-ਅਮਾਨ ਲਈ ਯੂਕਰੇਨ ਉੱਪਰ ਫੌਜੀ ਹਮਲਾ ਤੁਰੰਤ ਰੋਕੇ ਜਾਣ ਦੀ ਆਵਾਜ਼ ਚੱਕੀ ਅਤੇ ਨਾਟੋ ਦੇ ਫੌਜੀ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜ ਭੰਗ ਕੀਤੇ ਜਾਣ ਦੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਕਰਮਜੀਤ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਪ੍ਰੀਤ ਸਿੰਘ ਰਾਜੇਆਣਾ ਨੇ ਯੂਕਰੇਨ ਦੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਇਸ ਜੰਗ ਨੂੰ ਸਾਮਰਾਜੀ ਹਿੱਤਾਂ ਤੋਂ ਪ੍ਰੇਰਿਤ ਜੰਗ ਦੱਸਿਆ ਹੈ।

Comment here