ਨਵੀਂ ਦਿੱਲੀ– ਯੂਕਰੇਨ ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਫਸੇ ਹਨ। ਜਿਨਾਂ ਨੂੰ ਲੈ ਕੇ ਉਨ੍ਹਾਂ ਦੇ ਮਾਪੇ ਬਹੁਤ ਜਿਆਦਾ ਪਰਿਸ਼ਾਨ ਹਨ। ਜਿਸ ਦੇ ਚੱਲਦੇ ਉਨ੍ਹਾਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਸੁਪਰੀਮ ਕੋਰਟ ਵਿੱਚ ਜਨ ਹਿੱਤ ਪਟੀਸ਼ਨ ਦਾਇਰ ਕੀਤੀ ਹੈ ਤੇ ਅਪੀਲ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਨੂੰ ਇਸ ਸਬੰਧ ਵਿੱਚ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ ਜਾਣ। ਪਟੀਸ਼ਨਕਰਤਾ ਵਿਸ਼ਾਲ ਤਿਵਾੜੀ ਨੇ ਕਿਹਾ ਕਿ ਯੂਕਰੇਨ ਵਿੱਚ ਹਾਲੇ ਵੀ 18 ਹਜ਼ਾਰ ਵਿਦਿਆਰਥੀਆਂ ਸਣੇ 20 ਹਜ਼ਾਰ ਭਾਰਤੀ ਨਾਗਰਿਕ ਫਸੇ ਹੋਏ ਹਨ ਜਿਨ੍ਹਾਂ ਨੂੰ ਜਲਦੀ ਭਾਰਤ ਲਿਆਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਜ਼ਰੀਏ ਇਹ ਵੀ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਮੈਡੀਕਲ ਸਹਾਇਤਾ, ਆਮ ਜੀਵਨ ਦੀਆਂ ਜ਼ਰੂਰੀ ਵਸਤਾਂ ਤੇ ਉਨ੍ਹਾਂ ਦੇ ਠਹਿਰਣ ਲਈ ਉਚ ਵਿਵਸਥਾ ਕਰਨ ਦੇ ਨਿਰਦੇਸ਼ ਵੀ ਸਰਕਾਰ ਨੂੰ ਦਿੱਤੇ ਜਾਣ।
ਯੂਕਰੇਨ ਚ ਫਸੇ ਵਿਦਿਆਰਥੀਆਂ ਦੀ ਵਾਪਸੀ ਲਈ ਸੁਪਰੀਮ ਕੋਰਟ ਚ ਪਟੀਸ਼ਨ

Comment here