ਵਾਸ਼ਿੰਗਟਨ-ਯੂਕਰੇਨ ਵਿਚ ਜੰਗ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਅਤੇ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਏਗੂ ਨੇ ਫੋਨ ‘ਤੇ ਗੱਲਬਾਤ ਕੀਤੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗੱਲਬਾਤ ਤੋਂ ਬਾਅਦ ਵੀ ਮਾਸਕੋ ਦੇ ਰੁਖ ‘ਚ ਬਦਲਾਅ ਦੇ ਕੋਈ ਸੰਕੇਤ ਨਹੀਂ ਮਿਲੇ ਹਨ। ਅਮਰੀਕੀ ਰੱਖਿਆ ਹੈੱਡਕੁਆਰਟਰ ਪੈਂਟਾਗਨ ਨੇ ਇਕ ਬਿਆਨ ‘ਚ ਕਿਹਾ ਕਿ ਆਪਣੇ ਰੂਸੀ ਹਮਰੁਤਬਾ ਨਾਲ ਗੱਲਬਾਤ ‘ਚ ਆਸਟਿਨ ਨੇ ਯੂਕਰੇਨ ‘ਚ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਅਤੇ ਗੱਲਬਾਤ ਦੇ ਰਾਹ ਖੁੱਲ੍ਹੇ ਰੱਖਣ ‘ਤੇ ਜ਼ੋਰ ਦਿੱਤਾ। ਰੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਘੰਟਾ-ਲੰਬੀ ਗੱਲਬਾਤ ਨੇ “ਗੰਭੀਰ ਮੁੱਦਿਆਂ” ਦਾ ਹੱਲ ਨਹੀਂ ਕੀਤਾ ਜਾਂ ਰੂਸ ਜੋ ਕਰ ਰਿਹਾ ਹੈ ਜਾਂ ਕਹਿ ਰਿਹਾ ਹੈ, ਉਸ ਵਿੱਚ ਕੋਈ ਬਦਲਾਅ ਨਹੀਂ ਆਇਆ। ਯੂਕਰੇਨ ਵਿੱਚ ਜੰਗ ਸ਼ੁਰੂ ਹੋਏ ਨੂੰ 12 ਹਫ਼ਤੇ ਹੋ ਚੁੱਕੇ ਹਨ। ਫਰਵਰੀ ਦੇ ਅਖੀਰ ਵਿੱਚ, ਰੂਸ ਨੇ ਯੂਕਰੇਨ ਉੱਤੇ ਹਮਲਾ ਕਰ ਦਿੱਤਾ। ਇਸ ਤੋਂ ਪਹਿਲਾਂ ਦੋਹਾਂ ਨੇਤਾਵਾਂ ਨੇ 18 ਫਰਵਰੀ ਨੂੰ ਗੱਲਬਾਤ ਕੀਤੀ ਸੀ।

Comment here