ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਯੂਕਰੇਨ ਦੀ ਮੌਜੂਦਾ ਸਥਿਤੀ ਬਾਰੇ ਮੀਟਿੰਗਾਂ ਦਾ ਦੌਰ

ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐਸ ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਸਮੇਤ ਹੋਰ ਵੀ ਮੌਜੂਦ ਸਨ। “ਯੂਕਰੇਨ ਰੂਸ ਟਕਰਾਅ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ-ਪੱਧਰੀ ਮੀਟਿੰਗ 2 ਘੰਟੇ ਤੋਂ ਵੱਧ ਚੱਲੀ। ਪ੍ਰਧਾਨ ਮੰਤਰੀ ਨੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿਕਾਸੀ ਨੂੰ ਪ੍ਰਮੁੱਖ ਤਰਜੀਹ ਵਜੋਂ ਯਕੀਨੀ ਬਣਾਇਆ। ਨਿਕਾਸੀ ਨੂੰ ਤੇਜ਼ ਕਰਨ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਨਾਲ ਹੋਰ ਸਹਿਯੋਗ ਵਧਾਇਆ ਜਾਵੇਗਾ।” ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਭਾਰਤ ਨੇ ਹਮੇਸ਼ਾ ਆਪਣੇ ਨਾਗਰਿਕਾਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਦੁਨੀਆ ਵਿਚ ਜਿੱਥੇ ਕਿਤੇ ਵੀ ਸੰਕਟ ਆਇਆ ਹੈ, ਉੱਥੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਸਰਕਾਰ ਦੀ ਕੋਈ ਕਮੀ ਨਹੀਂ ਹੈ। ਅਸੀਂ ਯੂਕਰੇਨ ਤੋਂ ਭਾਰਤੀਆਂ ਨੂੰ ਲਿਆਉਣ ਲਈ ਆਪਰੇਸ਼ਨ ਗੰਗਾ ਚਲਾ ਰਹੇ ਹਾਂ।ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਰੋਮਾਨੀਆ, ਹੰਗਰੀ ਅਤੇ ਪੋਲੈਂਡ ਲਈ ਟੀਮਾਂ ਭੇਜੀਆਂ ਹਨ। ਖਾਰਕਿਵ ਵਰਗੀਆਂ ਥਾਵਾਂ ‘ਤੇ ਜੰਗ ਚੱਲ ਰਹੀ ਹੈ। ਇਸ ਲਈ ਉਥੋਂ ਲੋਕਾਂ ਨੂੰ ਕੱਢਣਾ ਮੁਸ਼ਕਲ ਹੈ। ਲੋਕਾਂ ਨੂੰ ਹੋਰ ਥਾਵਾਂ ਤੋਂ ਲਗਾਤਾਰ ਕੱਢਿਆ ਜਾ ਰਿਹਾ ਹੈ।

Comment here