ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਯੂਕਰੇਨ ਦੀ ਸਰਹੱਦ ਨਾਲ ਲੱਗਦੇ ਦੇਸ਼ਾਂ ਚ ਭਾਰਤ ਨੇ ਲਾਏ ਕੈਂਪ

ਨਵੀਂ ਦਿੱਲੀਭਾਰਤ ਨੇ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਦੇਸ਼ਾਂ ਵਿੱਚ ਕੈਂਪ ਸਥਾਪਿਤ ਕੀਤੇ ਹਨ। ਭਾਰਤ ਨੇ ਪੋਲੈਂਡ, ਰੋਮਾਨੀਆ, ਹੰਗਰੀ ਤੇ ਸਲੋਵਾਕੀਆ ਵਿੱਚ ਕੈਂਪ ਸਥਾਪਤ ਕੀਤੇ ਹਨ ਤੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ ਤਾਂ ਕਿ ਉਨ੍ਹਾਂ ਨੂੰ ਭਾਰਤ ਲਿਆਂਦਾ ਜਾ ਸਕੇ। ਰੂਸ ਵੱਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਮਗਰੋਂ ਯੂਕਰੇਨ ਨੇ ਨਾਗਰਿਕ ਉਡਾਨਾਂ ’ਤੇ ਰੋਕ ਲਗਾ ਦਿੱਤੀ ਹੈ ਤੇ ਕੀਵ (ਯੂਕਰੇਨ ਦੀ ਰਾਜਧਾਨੀ) ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਦੀ ਪੱਛਮੀ ਸਰਹੱਦ ਵੱਲ ਚਾਲੇ ਪਾਉਣ ਤਾਂ ਕਿ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਪਹੁੰਚਾਇਆ ਜਾ ਸਕੇ। ਪੱਛਮੀ ਸਰਹੱਦ ਨੇੜੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਉਹ ਵਿਦੇਸ਼ ਮੰਤਰਾਲੇ ਦੀਆਂ ਟੀਮਾਂ ਨਾਲ ਰਾਬਤਾ ਸਾਧ ਕੇ ਬਾਰਡਰ ਚੈੱਕ ਪੋਸਟਾਂ ’ਤੇ ਪਹੁੰਚਣ। ਇਸ ਸਬੰਧ ਵਿੱਚ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

Comment here