ਸਾਹਿਤਕ ਸੱਥਖਬਰਾਂਚਲੰਤ ਮਾਮਲੇ

ਯੂਕੇ ’ਚ ਸਿੱਧੂ ਮੂਸੇਵਾਲਾ ਦਾ ਬਣੇਗਾ ਹੈਲੋਗ੍ਰਾਮ

ਮਾਨਸਾ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਉਹ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਹੈ, ਜਿਸ ਕਾਰਨ ਸਿੱਧੂ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ।

Comment here