ਨਵੀਂ ਦਿੱਲੀ- ਰੂਸ ਦੇ ਯੂਕਰੇਨ ਉੱਪਰ ਹਮਲੇ ਨੂੰ ਅੱਜ 13 ਦਿਨ ਹੋ ਗਏ ਹਨ ਅਤੇ ਅਜੇ ਵੀ ਲੜਾਈ ਰੁਕਣ ਦੇ ਕੋਈ ਆਸਾਰ ਨਜਰ ਨਹੀਂ ਆ ਰਹੇ। ਰੂਸੀ ਹਮਲੇ ਵਿੱਚ ਕਾਫੀ ਵੱਡੀ ਗਿਣਤੀ ਵਿੱਚ ਯੂਕਰੇਨੀ ਨਾਗਰਿਕ ਮਾਰੇ ਗਏ ਹਨ ਅਤੇ ਲੱਖਾਂ ਲੋਕ ਦੇਸ਼ ਛੱਡਣ ਲਈ ਮਜਬੂਰ ਹਨ ਅਤੇ ਦੇਸ਼ ਛੱਡ ਕੇ ਪਲਾਇਨ ਕਰ ਰਹੇ ਹਨ। ਇਸੇ ਜੰਗ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌੜਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ’ਚ ਕਾਫੀ ਮੁਸ਼ਕਲ ਹੋ ਰਹੀ ਹੈ। ਨਵੀਨ ਦੇ ਮਾਪੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ ਅਤੇ ਉਸ ਦਾ ਮੂੰਹ ਵੇਖਣ ਨੂੰ ਤਰਸ ਰਹੇ ਹਨ। ਇਸ ਦਰਮਿਆਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਾਈ ਨੇ ਕਿਹਾ ਕਿ ਯੂਕ੍ਰੇਨ ’ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਖਾਰਕੀਵ ਵਿਚ ਇਕ ਮੁਰਦਾਘਰ ਵਿਚ ਹੈ। ਗੋਲੀਬਾਰੀ ਰੁੱਕਣ ਮਗਰੋਂ ਹੀ ਭਾਰਤੀ ਵਿਦਿਆਰਥੀ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾ ਸਕੇਗੀ। ਮੁੱਖ ਮੰਤਰੀ ਬਸਵਰਾਜ ਬੋਮਾਈ ਨੇ ਕਿਹਾ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਨਵੀਨ ਦੀ ਲਾਸ਼ ਦੀ ਪਛਾਣ ਕਰ ਕੇ ਯੂਕ੍ਰੇਨ ਦੇ ਖਾਰਕੀਵ ਸਥਿਤ ਮੁਰਦਾਘਰ ਵਿਚ ਰੱਖਿਆ ਗਿਆ ਹੈ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਦੋਂ ਗੋਲੀਬਾਰੀ ਰੁਕ ਜਾਂਦੀ ਹੈ ਤਾਂ ਉਸ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ। ਦੱਸ ਦੇਈਏ ਕਿ 1 ਮਾਰਚ ਨੂੰ ਯੂਕ੍ਰੇਨ ਦੇ ਖਾਰਕੀਵ ’ਚ ਗੋਲੀਬਾਰੀ ਦੌਰਾਨ ਕਰਨਾਟਕ ਦੇ ਨਵੀਨ ਐੱਸ. ਜੀ. ਦੀ ਮੌਤ ਹੋ ਗਈ। ਵਿਦੇਸ਼ ਮੰਤਰਾਲਾ ਨੇ ਵੀ ਵਿਦਿਆਰਥੀ ਦੀ ਮੌਤ ’ਤੇ ਦੁਖ ਜ਼ਾਹਰ ਕੀਤਾ ਸੀ। ਭਾਰਤੀ ਵਿਦਿਆਰਥੀ ਦੀ ਮੌਤ ’ਤੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਅਸੀਂ ਮਾਰੇ ਗਏ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ’ਚ ਹਾਂ। ਅਸੀਂ ਪਰਿਵਾਰ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਦੱਸਣਯੋਗ ਹੈ ਕਿ ਕਰਨਾਟਕ ’ਚ ਹਾਵੇਰੀ ਜ਼ਿਲ੍ਹੇ ਦੇ ਰਣਬੇਤੂਰ ਤਾਲੁਕ ਸਥਿਤ ਚਾਲਗੇਰੀ ਪਿੰਡ ਦੇ ਨਵੀਨ ਦੀ ਯੂਕ੍ਰੇਨ ’ਚ ਰੂਸ ਦੀ ਗੋਲੀਬਾਰੀ ’ਚ ਮੌਤ ਹੋ ਗਈ।
ਯੂਕ੍ਰੇਨ ”ਚ ਮਾਰੇ ਗਏ ਨਵੀਨ ਦੀ ਦੇਹ ਦੀ ਬੇਸਬਰੀ ਨਾਲ ਉਡੀਕ ’ਚ ਮਾਪੇ

Comment here