ਸਿਆਸਤਖਬਰਾਂਚਲੰਤ ਮਾਮਲੇ

ਯੂਕ੍ਰੇਨ ਸੰਘਰਸ਼ ਨੂੰ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦੈ : ਹਮੂਦ

ਇਸਲਾਮਾਬਾਦ-ਰੂਸ ‘ਤੇ ਯੂਕ੍ਰੇਨ ਵਿਚਾਲੇ ਜੰਗ ਜਾਰੀ ਹੈ। ਇਸ ਜੰਗ ਨੂੰ ਰੋਕਣ ਲਈ ਕੋਈ ਹੱਲ ਲੱਭਣਾ ਚਾਹੀਦਾ ਹੈ। ਪਾਕਿਸਤਾਨ ਦੇ ਉਪ ਰੱਖਿਆ ਮੰਤਰੀ ਹਮੂਦ ਉਜ਼ ਜ਼ਮਾਨ ਖਾਨ ਨੇ ਕਿਹਾ ਕਿ ਯੂਕ੍ਰੇਨ ਵਿਚ ਸੰਘਰਸ਼ ਨੂੰ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਪਾਕਿਸਤਾਨ ਪ੍ਰਭਾਵਿਤ ਖੇਤਰਾਂ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਖਾਨ ਨੇ ਅੰਤਰਰਾਸ਼ਟਰੀ ਸੁਰੱਖਿਆ ਬਾਰੇ ਮਾਸਕੋ ਕਾਨਫਰੰਸ ਵਿੱਚ ਕਿਹਾ ਕਿ “ਪਾਕਿਸਤਾਨ, ਯੂਕ੍ਰੇਨ ਵਿੱਚ ਸੰਘਰਸ਼ ਨੂੰ ਘੱਟ ਕਰਨ ਲਈ ਇੱਕ ਕੂਟਨੀਤਕ ਹੱਲ ਦੀ ਜ਼ਰੂਰਤ ਦਾ ਐਲਾਨ ਕਰਦਾ ਹੈ ਅਤੇ ਉਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕ ਆਬਾਦੀ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ।” ਉੱਧਰ ਪੱਛਮੀ ਦੇਸ਼ਾਂ ਨੇ ਰੂਸ ‘ਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ ਅਤੇ ਉਹ ਯੂਕ੍ਰੇਨ ਨੂੰ ਹਥਿਆਰ ਸਪਲਾਈ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਯੂਕ੍ਰੇਨੀ ਸੈਨਿਕਾਂ ਤੋਂ ਸੁਰੱਖਿਆ ਲਈ ਡੋਨੇਟਸਕ ਅਤੇ ਲੁਗਾਂਸਕ ਪੀਪਲਜ਼ ਰੀਪਬਲਿਕਸ ਦੇ ਸੱਦੇ ਦੇ ਜਵਾਬ ਵਿਚ ਰੂਸ ਨੇ 24 ਫਰਵਰੀ, 2022 ਨੂੰ ਯੂਕ੍ਰੇਨ ਵਿੱਚ ਇਕ ਵਿਸ਼ੇਸ਼ ਮਿਲਟਰੀ ਮੁਹਿੰਮ ਸ਼ੁਰੂ ਕੀਤੀ ਸੀ। ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਯੂਕ੍ਰੇਨ ਨੂੰ “ਨਿਸ਼ਸ਼ਤਰੀਕਰਨ ਅਤੇ ਪਰਮਾਣੂ ਮੁਕਤ” ਕਰਨਾ ਅਤੇ ਡੋਨਬਾਸ ਨੂੰ ਪੂਰੀ ਤਰ੍ਹਾਂ ਆਜ਼ਾਦ ਕਰਨਾ ਸੀ।

Comment here