ਚੰਡੀਗੜ-ਅਕਾਲੀ ਦਲ ਬਾਦਲ ਪੰਜਾਬ ਦੇ ਲੋਕਾਂ ਨੇ ਸੱਤਾ ਤੋੰ ਇੱਕਦਮ ਬਾਹਰ ਧੱਕ ਦਿੱਤਾ ਹੈ। ਆਪਣੀ ਗਵਾਚੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਪਾਰਟੀ ਬਦਲਵੀੰ ਰਣਨੀਤੀ ਤੇ ਕੰਮ ਕਰ ਰਹੀ ਹੈ, ਇਸੇ ਤਹਿਤ ਹੀ ਯੂਥ ਅਕਾਲੀ ਦਲ ਦਾ ਟਰੈਕਟਰ ਮਾਰਚ ਆਯੋਜਿਤ ਕੀਤਾ ਗਿਆ, ਯੂਥ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ‘ਐੱਸਵਾਈਐੱਲ’ ਅਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ ’ਤੇ ਲਗਾਈ ਗਈ ਪਾਬੰਦੀ ਹਟਾਉਣ ਦੀ ਮੰਗ ਤਹਿਤ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਟਰੈਕਟਰ ਮਾਰਚ ਕੱਢੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਇਸ ਮੌਕੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ’ਚ ਇਨ੍ਹਾਂ ਗੀਤਾਂ ’ਤੇ ਲੱਗੀ ਪਾਬੰਦੀ ਖ਼ਿਲਾਫ਼ ਟਰੈਕਟਰ ਮਾਰਚ ਕੱਢਿਆ ਗਿਆ ਤੇ ਮਗਰੋਂ ਡੀਸੀ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਇਹ ਪਾਬੰਦੀ ਹਟਾਏ ਜਾਣ ਦੀ ਮੰਗ ਕੀਤੀ ਗਈ।
ਜਾਣਕਾਰੀ ਅਨੁਸਾਰ ਇਹ ਦੋਵੇਂ ਗੀਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਯੂ-ਟਿਊਬ ਅਤੇ ਫੇਸਬੁੱਕ ਤੋਂ ਹਟਾ ਦਿੱਤੇ ਗਏ ਹਨ। ਯੂਥ ਅਕਾਲੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਦੋਵੇਂ ਗਾਇਕਾਂ ਨੇ ਆਪਣੇ ਗੀਤਾਂ ਵਿੱਚ ਕੁਝ ਵੀ ਗ਼ਲਤ ਅਤੇ ਭੜਕਾਉ ਨਹੀਂ ਬੋਲਿਆ, ਸਗੋਂ ਪੰਜਾਬ ਦੇ ਬੁਨਿਆਦੀ ਮੁੱਦਿਆਂ ਨੂੰ ਕਲਾਤਮਿਕ ਤਰੀਕਿਆਂ ਨਾਲ ਦੁਨੀਆ ਸਾਹਮਣੇ ਪੇਸ਼ ਕੀਤਾ ਹੈ। ਇਨ੍ਹਾਂ ਗੀਤਾਂ ਨੂੰ ਕਰੀਬ ਤਿੰਨ ਕਰੋੜ ਲੋਕਾਂ ਨੇ ਪਸੰਦ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਗੀਤਾਂ ’ਤੇ ਪਾਬੰਦੀ ਲਾਉਣਾ ਗ਼ੈਰ-ਸੰਵਿਧਾਨਕ ਹੈ।
ਇਸ ਮੌਕੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਹਰਿਆਣਾ ਅੱਗੇ ਸਰੰਡਰ ਕਰਨ ਖ਼ਿਲਾਫ਼ ਵੀ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਦੇ ਹਿੱਤ ਵੇਚਣਾ ਚਾਹੁੰਦੀ ਹੈ।
Comment here