ਗ੍ਰੈਂਬਲਿੰਗ-ਗੈਂਬਲਿੰਗ ਸਟੇਟ ਯੂਨੀਵਰਸਿਟੀ ਵਿਚ ਗੋਲੀਬਾਰੀ ਦੀ ਇਕ ਘਟਨਾ ਵਿਚ ਇਕ ਸਖ਼ਸ਼ ਦੀ ਮੌਤ ਹੋ ਗਈ ਹੈ ਜਦਕਿ ਸੱਤ ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਲੁਈਸਿਆਨਾ ਸਕੂਲ ਵਿਚ ਪਿਛਲੇ ਚਾਰ ਦਿਨਾਂ ਵਿਚ ਫਾਈਰਿੰਗ ਦੀ ਇਹ ਦੂਜੀ ਘਟਨਾ ਹੈ।ਯੂਨੀਵਰਸਿਟੀ ਦੇ ਸੋਸ਼ਲ ਮੀਡੀਆ ਪੋਸਟ ਦੇ ਅਨੁਸਾਰ ਇਹ ਫਾਈਰਿੰਗ ਐਤਵਾਰ ਦੁਪਹਿਰ ਕਰੀਬ ਇਕ ਵਜੇ ਕੈਂਪਸ ਕਵਾਡ ਵਿਚ ਹੋਈ। ਇਸ ਘਟਨਾ ਤੋਂ ਬਾਅਦ ਸੋਮਵਾਰ ਤੇ ਮੰਗਲਵਾਰ ਦੀਆਂ ਜਮਾਤਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਤੋਂ ਬਾਅਦ ਯੂਨੀਵਰਸਿਟੀ ਵਿਚ ਰਾਤ 9:30 ਵਜੇ ਤੋਂ ਕਰਫਿਊ ਲਾ ਦਿੱਤਾ ਗਿਆ ਸੀ।
ਯੂਨੀਵਰਸਿਟੀ ਚ ਗੋਲੀਬਾਰੀ, ਇੱਕ ਦੀ ਮੌਤ

Comment here