ਪੀਲੀਭੀਤ- ਉੱਤਰ ਪ੍ਰਦੇਸ਼ ਦੇ ਪੀਲੀਬੀਤ ਜ਼ਿਲ੍ਹੇ ‘ਚ ਇਕ ਨਾਬਾਲਗ ਦਲਿਤ ਲੜਕੀ ਨਾਲ 2 ਵਿਅਕਤੀਆਂ ਨੇ ਸਮੂਹਿਕ ਜਬਰ-ਜਨਾਹ ਕਰਨ ਬਾਅਦ ਉਸ ਨੂੰ ਅੱਗ ਲਗਾ ਦਿੱਤੀ । ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ (16) ਦਾ ‘ਗੰਭੀਰ ਹਾਲਤ’ ‘ਵਿਚ ਜ਼ਿਲ੍ਹਾ ਹਸਪਤਾਲ ‘ਵਿਚ ਇਲਾਜ ਜਾਰੀ ਹੈ ਅਤੇ ਇਸ ਮਾਮਲੇ ‘ਵਿਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਮਾਧਵ ਟਾਂਡਾ ਇਲਾਕੇ ‘ਵਿਚ 7 ਸਤੰਬਰ ਨੂੰ ਵਾਪਰੀ ਇਸ ਘਟਨਾ ਦੌਰਾਨ ਦੋਸ਼ੀਆਂ ਵਲੋਂ ਪਹਿਲਾਂ ਲੜਕੀ ਨਾਲ ਜ਼ਬਰਦਸਤੀ ਕੀਤੀ ਗਈ ਅਤੇ ਬਾਅਦ ‘ਵਿਚ ਡੀਜ਼ਲ ਛਿੜਕ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ । ਪੁਲਿਸ ਵਲੋਂ ਦੋਹਾਂ ਦੋਸ਼ੀਆਂ ਖ਼ਿਲਾਫ਼ ਪੋਕਸੋ ਐਕਟ ਅਤੇ ਐਸ.ਸੀ./ਐਸ.ਟੀ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
ਯੂ.ਪੀ. ‘ਚ ਸਮੂਹਿਕ ਬਲਾਤਕਾਰ ਤੋਂ ਬਾਅਦ ਲੜਕੀ ਨੂੰ ਅੱਗ ਲਗਾਈ

Comment here