ਸਿਆਸਤਖਬਰਾਂਚਲੰਤ ਮਾਮਲੇ

ਯੋਗੀ ਦੇ ਸੁਹੰ ਚੁੱਕ ਸਮਾਗਮ ਲਈ ਸੋਨੀਆ, ਰਾਹੁਲ, ਅਖਿਲੇਸ਼ ਨੂੰ ਵੀ ਸੱਦਾ!

ਲਖਨਊ:  ਦੇਸ਼ ਦੇ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 2022  ਦੇ ਨਤੀਜੇ ਹਾਲ ਹੀ ਵਿੱਚ ਆਏ ਹਨ। ਜਿਸ ਵਿੱਚ ਭਾਜਪਾ 5 ‘ਚੋਂ 4 ਰਾਜਾਂ ਵਿੱਚ ਸਪੱਸ਼ਟ ਬਹੁਮਤ ਹਾਸਿਲ ਕੀਤੀ ਹੈ। ਇੰਨਾਂ 4 ਰਾਜਾਂ ਵਿੱਚ ਯੂਪੀ ਵੀ ਸ਼ਾਮਿਲ ਹੈ, ਜਿਥੇ ਭਾਜਪਾ ਸੱਤਾ ‘ਚ ਪਰਤ ਆਈ ਹੈ। ਹੁਣ ਯੋਗੀ ਆਦਿਤਿਆਨਾਥ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਗਮ  ਨੂੰ ਸ਼ਾਨਦਾਰ ਬਣਾਉਣ ਲਈ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਸਮਾਗਮ ਏਕਾਨਾ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਸਹੁੰ ਚੁੱਕ ਸਮਾਗਮ ਵਿੱਚ ਯੋਗੀ ਆਦਿੱਤਿਆਨਾਥ ਨੂੰ 45 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਪ੍ਰੋਗਰਾਮ ਲਈ 200 ਵੀਵੀਆਈਪੀ ਮਹਿਮਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਸਹੁੰ ਚੁੱਕ ਸਮਾਗਮ ‘ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ, ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਮੁਲਾਇਮ ਸਿੰਘ ਯਾਦਵ, ਬਸਪਾ ਸੁਪਰੀਮੋ ਮਾਇਆਵਤੀ ਸਮੇਤ ਸਾਰੇ ਵਿਰੋਧੀ ਨੇਤਾਵਾਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ‘ਚ ਵਿਰੋਧੀ ਧਿਰ ਦੇ ਸਾਰੇ ਨੇਤਾਵਾਂ ਨੂੰ ਬੁਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤੋਂ ਇਲਾਵਾ ਸੂਬੇ ਭਰ ਦੇ ਉਨ੍ਹਾਂ ਲਾਭਪਾਤਰੀਆਂ ਨੂੰ ਵੀ ਸੱਦਿਆ ਜਾਵੇਗਾ, ਜਿਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਲਾਭ ਉਠਾਇਆ ਹੈ। ਹੋਲੀ ਤੋਂ ਬਾਅਦ ਯੋਗੀ ਆਦਿਤਿਆਨਾਥ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਵਾਰ ਸਹੁੰ ਚੁੱਕ ਸਮਾਗਮ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਹੋਵੇਗਾ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਿਰਕਤ ਕਰਨਗੇ। ਧਿਆਨ ਯੋਗ ਹੈ ਕਿ ਯੂਪੀ ਵਿੱਚ 37 ਸਾਲ ਬਾਅਦ ਅਜਿਹਾ ਹੋਇਆ ਹੈ, ਜਦੋਂ ਕੋਈ ਪਾਰਟੀ ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਅਜਿਹੇ ‘ਚ ਭਾਜਪਾ ਇਸ ਇਤਿਹਾਸਕ ਮੌਕੇ ਨੂੰ ਸ਼ਾਨਦਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ।

Comment here