ਸਿਆਸਤਖਬਰਾਂ

ਰਕੇਸ਼ ਟਿਕੈਤ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ-ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਵਿੱਚ ਸ਼ੁਮਾਰ  ਰਾਕੇਸ਼ ਟਿਕੈਤ ਖੇਤੀ ਕਨੂੰਨ ਰੱਦ ਹੋਣ ਦੇ ਐਲਾਨ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਕਿਸਾਨੀ ਅੰਦੋਲਨ ਦੀ ਜਿੱਤ ਲਈ ਸ਼ੁਕਰਾਨਾ ਅਦਾ ਕੀਤਾ। ਪਿਛਲੇ ਲਗਭਗ ਇੱਕ ਸਾਲ ਤੋਂ ਬਾਡਰਾਂ ‘ਤੇ ਬੈਠੇ ਕਿਸਾਨਾਂ ਨੂੰ ਜਿੱਤ ਹਾਸਲ ਹੋਈ ਹੈ। ਆਖਰ ਲੰਬੇ ਇੰਤਜ਼ਾਰ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਦੇ ਨਾਲ ਸਾਡਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚ ਕਈ ਕਿਸਾਨਾਂ ਦੀ ਜਾਨ ਵੀ ਚਲੀ ਗਈ ਪਰ ਕਿਸਾਨ ਆਪਣੇ ਹੱਕਾਂ ਲਈ ਡਟੇ ਰਹੇ। ਹੁਣ ਅਗਲੀ ਰਣਨੀਤੀ ਐਮ ਐਸ ਪੀ ਦੀ ਕਨੂੰਨੀ ਗਰੰਟੀ ਲੈਣ ਲਈ ਬਣਾਈ ਜਾ ਰਹੀ ਹੈ।

Comment here