ਅਪਰਾਧਸਿਆਸਤਖਬਰਾਂ

ਰਣਜੀਤ ਕਤਲ ਕੇਸ ਚ ਵੀ ਰਾਮ ਰਹੀਮ ਦੋਸ਼ੀ ਕਰਾਰ

ਪੰਚਕੁਲਾ-ਸਾਧਵੀਆਂ ਦਾ ਬਲਾਤਕਾਰ ਤੇ ਕਤਲ ਦੇ ਕੇਸ ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਕਤਲ ਕੇਸ  ਵਿੱਚ ਵੀ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਵਿੱਚ ਤਕਰੀਬਨ ਢਾਈ ਘੰਟਿਆਂ ਦੀ ਬਹਿਸ ਤੋਂ ਬਾਅਦ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ। ਰਾਮ ਰਹੀਮ, ਕ੍ਰਿਸ਼ਨਾ ਲਾਲ, ਸਬਦੀਲ, ਅਵਤਾਰ, ਜਸਬੀਰ ਨੂੰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਹੋਰ ਦੋਸ਼ੀ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ। ਮੁਲਜ਼ਮ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ।  ਇਸ ਹਫਤੇ ਦੇ ਸ਼ੁਰੂ ਵਿੱਚ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਕਤਲ ਦੀ ਸੁਣਵਾਈ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਤੋਂ ਕਿਸੇ ਹੋਰ ਸੀਬੀਆਈ ਅਦਾਲਤ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਯਾਦ ਰਹੇ ਰਣਜੀਤ ਸਿੰਘ ਡੇਰੇ ਦਾ ਮੁੱਖ ਪ੍ਰਬੰਧਕ ਸੀ ਅਤੇ ਉਸ ਦਾ 10 ਜੁਲਾਈ 2002 ਨੂੰ ਕਤਲ ਕਰ ਦਿੱਤਾ ਗਿਆ ਸੀ। ਸੀਬੀਆਈ ਨੇ 3 ਦਸੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਇਹ ਪਟੀਸ਼ਨ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਦਾਇਰ ਕੀਤੀ ਸੀ।  ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਚਾਰਜ ਬਣਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਕਈ ਵਾਰ ਮੁਲਤਵੀ ਹੋਈ। ਪਰ ਆਖਰ ਪੀੜਤਾਂ ਨੂੰ ਇਨਸਾਫ ਮਿਲਿਆ।

Comment here