ਸਿਆਸਤਖਬਰਾਂਚਲੰਤ ਮਾਮਲੇ

ਰਵੀਦਾਸ ਜੈਅੰਤੀ : ਵੋਟਾਂ ਦੀ ਤਰੀਕ ਬਦਲਣ ਲਈ ਅਪੀਲ

ਚੰਡੀਗੜ੍ਹ-ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ’ਤੇ ਵੋਟਾਂ ਦੀ ਤਰੀਕ 14 ਫਰਵਰੀ ਨੂੰ ਅੱਗੇ ਵਧਾਉਣ ਨੂੰ ਲੈ ਕੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸੀਐੱਮ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੈਅੰਤੀ ਨੂੰ ਵੇਖਦੇ ਹੋਏ ਪੋਲਿੰਗ ਦੀ ਤਰੀਕ ਅੱਗੇ ਵਧਾਉਣ ਦੀ ਮੰਗ ਕੀਤੀ ਹੈ।
ਤਿੰਨੇ ਹੀ ਪਾਰਟੀਆਂ ਨੇ ਕਮਿਸ਼ਨ ਨੂੰ ਵੱਖ-ਵੱਖ ਚਿੱਠੀਆਂ ਲਿਖੀਆਂ ਹਨ। ਚਿੱਠੀ ’ਚ ਲਿਖਿਆ ਗਿਆ ਹੈ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਦਾ ਪਵਿੱਤਰ ਤਿਉਹਾਰ ਹੋਣ ਕਾਰਨ ਰਾਜ ਦਾ ਇਕ ਵੱਡਾ ਵਰਗ ਵਾਰਾਣਸੀ ਜਾ ਸਕਦਾ ਹੈ। ਅਜਿਹੇ ’ਚ ਜੇਕਰ ਰਾਜ ’ਚ ਮਤਦਾਨ ਹੋਇਆ ਤਾਂ ਉਹ ਲੋਕ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਅਜਿਹੇ ’ਚ ਭਾਜਪਾ ਪੰਜਾਬ ਚੋਣ ਕਮਿਸ਼ਨ ਤੋਂ ਰਾਜ ’ਚ 14 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਨੂੰ ਕੁਝ ਦਿਨ ਅੱਗੇ ਵਧਾਉਣ ਦੀ ਮੰਗ ਕਰਦੀ ਹੈ।
ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰਵਿਦਾਸ ਜੈਅੰਤੀ ਦੇ ਪਵਿੱਤਰ ਤਿਉਹਾਰ ਨੂੰ ਵੇਖਦੇ ਹੋਏ ਮਾਨਯੋਗ ਚੋਣ ਕਮਿਸ਼ਨ ਤੋਂ 14 ਫਰਵਰੀ ਨੂੰ ਤੈਅ ਕੀਤੀ ਗਈ ਵੋਟਿੰਗ ਦੀਤ ਰੀਕ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਉਮੀਦ ਹੈ ਕਿ ਚੋਣ ਕਮਿਸ਼ਨ ਉਨ੍ਹਾਂ ਦੀ ਇਸ ਮੰਗ ’ਤੇ ਗੌਰ ਕਰੇਗਾ।
ਡਾ. ਸ਼ਰਮਾ ਨੇ ਕਿਹਾ ਕਿ ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈਕੇ ਚੱਲਣ ਵਾਲੀ ਪਾਰਟੀ ਹੈ। ਇਸ ਲਈ ਉਹ ਨਹੀਂ ਚਾਹੁੰਦੀ ਕਿ ਕੋਈ ਵੀ ਵਰਗ ਆਪਣੇ ਵੋਟ ਦੇ ਅਹਿਮ ਅਧਿਕਾਰ ਤੋਂ ਵਾਂਝਾ ਰਹੇ। ਅਜਿਹਾ ਹੀ ਪੱਤਰ ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਵੀ ਲਿਖਿਆ ਗਿਆ ਹੈ। ਤਿੰਨੇ ਹੀ ਪਾਰਟੀਆਂ ਨੇ ਵੋਟਾਂ ਦੀ ਤਰੀਕ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਸ ਤਰ੍ਹਾਂ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਵੀ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਸੀ।

Comment here