ਸਿਆਸਤਖਬਰਾਂਚਲੰਤ ਮਾਮਲੇ

ਰਾਘਵ ਚੱਢਾ ਦੇ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਨ ’ਤੇ ਬਵਾਲ

ਰਾਘਵ ਦੇ ਪੀਏ ਨੂੰ ਵੀ ਪੰਜਾਬ ਚ ਨੌਕਰੀ ਦੇਣ ‘ਤੇ ਹੰਗਾਮਾ
ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਕਮੇਟੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਗਠਿਤ ਆਰਜ਼ੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਨਿਯੁਕਤ ਕੀਤਾ ਗਿਆ ਹੈ। ਰਾਘਵ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਹਨ। ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਇਹ ਕਮੇਟੀ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਨੂੰ ਸਲਾਹ ਦੇਵੇਗੀ।
ਇਸ ਕਮੇਟੀ ‘ਚ ਚੇਅਰਮੈਨ ਤੋਂ ਇਲਾਵਾ ਮੈਂਬਰ ਵੀ ਤਾਇਨਾਤ ਕੀਤੇ ਜਾਣੇ ਹਨ। ਕਮੇਟੀ ਦੇ ਅਹੁਦੇਦਾਰਾਂ ਨੂੰ ਕੋਈ ਤਨਖ਼ਾਹ ਨਹੀਂ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦਾ ਤਰਕ ਹੈ ਕਿ ਇਸ ਕਮੇਟੀ ਜ਼ਰੀਏ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ‘ਚ ਤੇਜ਼ੀ ਆਵੇਗੀ।
ਹਾਲਾਂਕਿ ਇਸ ਕਮੇਟੀ ਦਾ ਵਿਰੋਧੀ ਧਿਰਾਂ ਵੱਲੋਂ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਇਹ ਬਿਨਾਂ ਕਿਸੇ ਜ਼ਿੰਮੇਵਾਰੀ ਦੇ ਇਕ ਅਤਿ-ਆਧੁਨਿਕ ਸੰਵਿਧਾਨਿਕ ਅਥਾਰਟੀ ਬਣਾਉਣ ਦੇ ਬਰਾਬਰ ਹੈ, ਜੋ ਕਿ ਚੁਣੀ ਹੋਈ ਸਰਕਾਰ ਅਤੇ ਉਸ ਦੀ ਕੈਬਨਿਟ ਦੇ ਕਾਨੂੰਨੀ ਅਧਿਕਾਰ ਨੂੰ ਛੋਟਾ ਕਰੇਗੀ। ਇਸ ਦਾ ਪਾਰਟੀ ਜ਼ੋਰਦਾਰ ਵਿਰੋਧ ਕਰਦੀ ਹੈ।
ਖਹਿਰਾ ਵਲੋਂ ਵਿਰੋਧ
ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫ਼ੈਸਲੇ ਨੂੰ ਲੈ ਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਕਮੇਟੀ ਰਾਘਵ ਚੱਢਾ ਅਤੇ ਉਸ ਵਰਗੇ ਲੀਡਰਾਂ ਲਈ ਪੰਜਾਬ ਦਾ ਪ੍ਰਸ਼ਾਸਨ ਚਲਾਉਣ ਲਈ ਰਾਹ ਪੱਧਰਾ ਕਰੇਗੀ।

ਰਾਘਵ ਦੇ ਪੀਏ ਨੂੰ ਵੀ ਪੰਜਾਬ ਚ ਨੌਕਰੀ ਦੇਣ ‘ਤੇ ਹੰਗਾਮਾ

ਸਰਕਾਰ ਵਿਰੋਧੀਆਂ ‘ਤੇ ਨਿਸ਼ਾਨੇ ‘ਤੇ ਉਸ ਵੇਲੇ ਆ ਗਈ ਜਦੋਂ ਲੰਘੇ ਸ਼ਨੀਵਾਰ ਨੂੰ ਪਾਰਟੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਿੱਜੀ ਸਕੱਤਰ ਮੁਹੰਮਦ ਅਸਗਰ ਜ਼ੈਦੀ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ‘ਤੇ ਮੀਡੀਆ ਮੈਨੇਜਰ ਨਿਯੁਕਤ ਕਰ ਲਿਆ।ਇਸ ਮਗਰੋਂ ਵਿਰੋਧੀ ਪਾਰਟੀਆਂ ਦੀ ਤਿੱਖੀ ਆਲੋਚਨਾ ਦਾ ਸਾਹਮਣਾ ਕਰ ਰਹੀ ਹੈ। ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਸੂਬੇਦਾਰ ਰਾਘਵ ਚੱਢਾ ਨੇ ਪੰਜਾਬ ਦੇ ਗਲੇ ਵਿੱਚ ਦਿੱਲੀ ਦਾ ਫਾਹਾ ਕੱਸਦੇ ਹੋਏ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਆਪਣੇ ਪੀਏ ਮੁਹੰਮਦ ਅਸਗਰ ਜ਼ੈਦੀ ਨੂੰ ਹੁਣ 1 ਲੱਖ/ਮਹੀਨੇ ਦੀ ਤਨਖਾਹ ਨਾਲ ਪੰਜਾਬ ਸਰਕਾਰ ਵਿੱਚ ਡਿਜੀਟਲ ਮੀਡੀਆ ਮੈਨੇਜਰ ਨਿਯੁਕਤ ਕੀਤਾ ਹੈ। ਹੁਣ ਸਾਡੇ ਕੋਲ ਪੰਜਾਬ ਸਰਕਾਰ ਦੇ ਖਰਚੇ ‘ਤੇ ਦਿੱਲੀ ‘ਆਪ’ ਦਾ ਇੱਕ ਸਪਿਨ ਮਾਸਟਰ ਨਿਯੁਕਤ ਹੈ।ਪਰਗਟ ਸਿੰਘ ਨੇ ਅੱਗੇ ਕਿਹਾ ਕਿ ਜ਼ੈਦੀ ਨੂੰ ਇੱਕ ਛੋਟੀ ਜਿਹੀ ਜਾਣੀ-ਪਛਾਣੀ ਕੰਪਨੀ ਐਸਐਸ ਪ੍ਰੋਵਾਈਡਰਜ਼ ਵੱਲੋਂ ਇੱਕ ਇਸ਼ਤਿਹਾਰ ਰਾਹੀਂ ਪਿਛਲੇ ਦਰਵਾਜ਼ੇ ਰਾਹੀਂ ਨਿਯੁਕਤ ਕੀਤਾ ਗਿਆ ਸੀ ਅਤੇ ਅਗਲੇ ਹੀ ਦਿਨ ਇੱਕ ਪੂਰਵ-ਨਿਰਧਾਰਤ ਵਾਕ-ਇਨ ਇੰਟਰਵਿਊ ਵੱਲੋਂ ਸ਼ਾਮਲ ਕੀਤਾ ਗਿਆ ਸੀ। ਪਰਗਟ ਨੇ ਕਿਹਾ, “ਦਿੱਲੀ ਦੁਆਰਾ ਪੰਜਾਬ ਨੂੰ ਲੁੱਟਣ ਅਤੇ ਕੰਟਰੋਲ ਕਰਨ ਦੀ ਇੱਕ ਹੋਰ ਸਪੱਸ਼ਟ ਉਦਾਹਰਣ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਨਿਵਾਸੀ ਵੱਲੋਂ ਦਾਇਰ ਇੱਕ ਆਰਟੀਆਈ ਅਰਜ਼ੀ ਦਾ ਜਵਾਬ ਦੇਣ ਤੋਂ ਬਾਅਦ ਸਾਹਮਣੇ ਆਈ ਹੈ।”

ਦਿੱਲੀ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਇੱਕ ਟਵੀਟ ਰਾਹੀਂ ‘ਆਪ’ ‘ਤੇ ਹਮਲਾ ਬੋਲਦਿਆਂ ਕਿਹਾ ਕਿ “ਚੱਢਾ ਦੇ ਪੀਏ ਨੂੰ ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ 1 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ‘ਤੇ ਮੀਡੀਆ ਮੈਨੇਜਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਆਪ’ ‘ਸੋਸ਼ਲ ਮੀਡੀਆ ਵਾਲਿਆਂ’ ਨੂੰ ਕਈ ਨੌਕਰੀਆਂ ਦਿੱਤੀਆਂ ਹਨ।”

Comment here