ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਰਾਜਸਥਾਨ ਤੇ ਪੰਜਾਬ ਦਾ ਸਰਹੱਦੀ ਖੇਤਰ ਖਾਲਿਸਤਾਨੀ ਤੱਤਾਂ ਦੀ ਪਨਾਹਗਾਹ ਬਣਿਆ

ਨਵੀਂ ਦਿੱਲੀ- ਦੇਸ਼ ਦੇ ਖੁਫੀਆ ਵਿਭਾਗ ਨੇ ਵੱਡਾ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਰਾਜਸਥਾਨ ਅਤੇ ਪੰਜਾਬ ਦਾ ਸਰਹੱਦੀ ਖੇਤਰ ਖਾਲਿਸਤਾਨੀ ਸਮਰਥਕਾਂ ਦੇ ਕੱਟੜ ਤੱਤ ਦਾ ਗੜ੍ਹ ਬਣ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ  ਪੁਲਿਸ ਸੂਤਰਾਂ ਮੁਤਾਬਿਕ ਰਾਜਸਥਾਨ ਪੰਜਾਬ ਦੀ ਸਰਹੱਦ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਦੇ ਕਸਬੇ ਖਾਲਿਸਤਾਨ ਲਹਿਰ ਦੇ ਸਮਰਥਕ ਕੱਟੜ ਤੱਤਾਂ ਦੀ ਸੁਰੱਖਿਅਤ ਪਨਾਹਗਾਹ ਬਣਦੇ ਜਾ ਰਹੇ ਹਨ, ਜਿਨ੍ਹਾਂ ਵਿੱਚ ਗੰਗਾਨਗਰ ਹਨੂੰਮਾਨਗੜ੍ਹ ਸਭ ਤੋਂ ਖਾਸ ਸਥਾਨ ਬਣਦਾ ਜਾ ਰਿਹਾ ਹੈ। ਅਲਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ਨਾਲ ਲੱਗਦੇ ਰਾਜਸਥਾਨ ਦੇ ਸਰਹੱਦੀ ਖੇਤਰ ‘ਚ ਉਨ੍ਹਾਂ ਦਾ ਨਿਸ਼ਾਨਾ ਸਭ ਤੋਂ ਜ਼ਿਆਦਾ ਹੈ। ਪੰਜਾਬ ਤੋਂ ਬਾਅਦ ਹੁਣ ਸਰਹੱਦ ਪਾਰ ਤੋਂ ਪਾਕਿਸਤਾਨ ਆਈਐਸਆਈ ਨੇ ਰਾਜਸਥਾਨ ਨੂੰ ਅੱਤਵਾਦੀ ਪਿਛੋਕੜ ਲਈ ਵਰਤਣ ਦੀ ਨਵੀਂ ਯੋਜਨਾ ਤਿਆਰ ਕੀਤੀ ਹੈ। ਅਲਰਟ ਵਿੱਚ ਲਿਖਿਆ ਗਿਆ ਹੈ ਕਿ ਪਾਕਿਸਤਾਨ ਤੋਂ ਬਾਅਦ ਹੁਣ ਆਈਐਸਆਈ ਪੰਜਾਬ ਰਾਜਸਥਾਨ ਵਿੱਚ ਡਰੋਨ ਰਾਹੀਂ ਹਥਿਆਰ, ਨਸ਼ੀਲੇ ਪਦਾਰਥ, ਹੈਂਡ ਗਰਨੇਡ, ਵਿਸਫੋਟਕ ਪਹੁੰਚਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਸਥਾਨਕ ਸੁਰੱਖਿਆ ਤੰਤਰ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

Comment here