ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਰਾਜਾ ਵੜਿੰਗ ਦੀ ਆਵਾਜ਼ ’ਚ ਆਡੀਓ ਵਾਇਰਲ, ਮਾਮਲਾ ਦਰਜ

ਗਿੱਦੜਬਾਹਾ- ਇੱਥੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਵਾਜ਼ ’ਚ ਇਕ ਆਡੀਓ ਲਗਾਤਾਰ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਵਿਸ਼ੇਸ਼ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਦੇ ਵਾਇਰਲ ਕਰਨ ਵਾਲੇ ਲੋਕ ਇਸਨੂੰ ਰਾਜਾ ਵੜਿੰਗ ਦੀ ਆਡੀਓ ਦੱਸ ਰਹੇ ਹਨ। ਇਸ ਆਡੀਓ ਦੇ ਸਬੰਧ ਵਿੱਚ ਰਾਜਾ ਵੜਿੰਗ ਨੋ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਇਸਦੇ ਸਬੰਧ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਾਅਲੀ ਆਵਾਜ਼ ਬਣਾ ਕੇ ਇਹ ਆਡੀਓ ਵਾਇਰਲ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੇ ਚਰਿੱਤਰ ਨੂੰ ਖ਼ਰਾਬ ਕੀਤਾ ਜਾ ਸਕੇ। ਉਨ੍ਹਾਂ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਗੁਜਾਰਿਸ਼ ਕੀਤੀ ਹੈ। ਚੋਣ ਕਮਿਸ਼ਨ ਨੂੰ ਦਿੱਤੀ ਇਸ ਦਰਖਾਸਤ ਨੂੰ ਸਹੀ ਮੰਨਦੇ ਹੋਏ ਥਾਣਾ ਗਿੱਦੜਬਾਹਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ‘ਉਪਰ ਆਈਪੀਸੀ ਦੀ ਧਾਰਾ 469, 471, 499 ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ ਅਤੇ ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਇਸ ਮਾਮਲੇ ਮੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

Comment here