ਅਪਰਾਧਸਿਆਸਤਖਬਰਾਂ

ਰਾਜੋਆਣਾ ਨੂੰ ਫਾਂਸੀ ਜਾਂ ਉਮਰ ਕੈਦ?-ਪਹਿਲੀ ਨਵੰਬਰ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੀਤੇ ਮੰਗਲਵਾਰ ਨੂੰ ਕਿਹਾ ਕਿ 1995 ’ਵਿਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਸੁਣਵਾਈ ਕਰੇਗਾ। ਪਟੀਸ਼ਨ ਵਿਚ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਕੀਤੀ ਹੈ। ਉਹ ਪਟੀਸ਼ਨ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸਰਕਾਰ ਕੋਲ ਪੈਂਡਿੰਗ ਹੈ।
ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਚੀਫ ਜਸਟਿਸ ਉਦੈ ਰਮੇਸ਼ ਲਲਿਤ ਦੀ ਪ੍ਰਧਾਨਗੀ ਵਾਲੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਦਾ ਮੁਵੱਕਿਲ 26 ਸਾਲਾਂ ਤੋਂ ਜੇਲ੍ਹ ਵਿਚ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਆਧਾਰ ’ਤੇ ਉਨ੍ਹਾਂ ਕੋਲ ਇਹ ਇਕ ਠੋਸ ਆਧਾਰ ਹੈ ਕਿ ਸੰਵਿਧਾਨ ਦੀ ਧਾਰਾ 21 (ਜੀਵਨ ਦੀ ਆਜ਼ਾਦੀ ਦੀ ਰੱਖਿਆ ਦਾ ਅਧਿਕਾਰ) ਦੀ ਉਲੰਘਣਾ ਹੋਈ ਹੈ। ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਵਿਚ ਬਦਲਣ ਦਾ ਫ਼ੈਸਲਾ ਕਰਨ ’ਵਿਚ ਕੇਂਦਰ ਦੇ ਨਾਕਾਮ ਰਹਿਣ ਬਾਰੇ 28 ਸਤੰਬਰ ਨੂੰ ਨਾਖ਼ੁਸ਼ੀ ਪ੍ਰਗਟਾਈ ਸੀ।
ਬੀਤੇ ਮੰਗਲਵਾਰ ਦੀ ਸੁਣਵਾਈ ਦੌਰਾਨ ਰੋਹਤਗੀ ਨੇ ਬੈਂਚ ਦੇ ਸਾਹਮਣੇ ਜ਼ੋਰ ਦਿੰਦੇ ਹੋਏ ਕਿਹਾ ਕਿ ਰਾਜੋਆਣਾ ਸਜ਼ਾ ’ਵਿਚ ਇਸ ਤਰ੍ਹਾਂ ਦੇ ਬਦਲਾਅ ਦਾ ਹੱਕਦਾਰ ਹੈ। ਬੈਂਚ ’ਵਿਚ ਜਸਟਿਸ ਐੱਸਆਰ ਭੱਟ ਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਵੀ ਸ਼ਾਮਿਲ ਹਨ। ਬੈਂਚ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਕੇਂਦਰ ਨੇ ਪਹਿਲਾਂ ਸੁਪਰੀਮ ਕੋਰਟ ’ਵਿਚ ਇਕ ਸਹਿ-ਦੋਸ਼ੀ ਵੱਲੋਂ ਦਾਖ਼ਲ ਅਪੀਲ ਦੇ ਪੈਂਡਿੰਗ ਰਹਿਣ ਦਾ ਹਵਾਲਾ ਦਿੱਤਾ ਸੀ।ਕੋਰਟ ਨੇ ਕਿਹਾ ਕਿ ਉਹ ਦੋਵਾਂ ਵਿਸ਼ਿਆਂ-ਸਹਿ ਦੋਸ਼ੀ ਦੀ ਪੈਂਡਿੰਗ ਅਪੀਲ ਤੇ ਰਾਜੋਆਣਾ ਦੀ ਪਟੀਸ਼ਨ-ਨੂੰ ਇਕ ਹੀ ਦਿਨ ਸੁਣਵਾਈ ਲਈ ਸੂਚੀਬੱਧ ਕਰ ਸਕਦਾ ਹੈ। ਹਾਲਾਂਕਿ, ਰੋਹਤਗੀ ਨੇ ਬੈਂਚ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਵੱਖਰੇ ਤੌਰ ’ਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਰਾਜੋਆਣਾ ਜਨਵਰੀ 1996 ਤੋਂ ਜੇਲ੍ਹ ਵਿਚ ਹੈ। ਉਸ ਦੀ ਰਹਿਮ ਦੀ ਪਟੀਸ਼ਨ ਮਾਰਚ 2012 ’ਵਿਚ ਦਾਖ਼ਲ ਕੀਤੀ ਗਈ ਸੀ। ਉਨ੍ਹਾਂ ਦਾ ਮੁਵੱਕਿਲ 2007 ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ। ਇਸ ’ਤੇ ਬੈਂਚ ਨੇ ਕਿਹਾ ਕਿ ਰਾਜੋਆਣਾ ਦੀ ਪਟੀਸ਼ਨ ਨੂੰ ਅੰਤਿਮ ਨਿਪਟਾਰੇ ਲਈ ਪਹਿਲੀ ਨਵੰਬਰ 2022 ਦੇ ਦਿਨ ਸੂਚੀਬੱਧ ਕੀਤਾ ਜਾਵੇ। ਬੈਂਚ ਨੇ ਕਿਹਾ ਕਿ ਇਸ ਦੌਰਾਨ ਅਥਾਰਟੀਆਂ ਨੂੰ ਬਣਦੀ ਕਾਰਵਾਈ ਕਰਨ ਦੀ ਛੋਟ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ ਪੰਜਾਬ ਸਿਵਿਲ ਸਕੱਤਰੇਤ ਦੇ ਬਾਹਰ 31 ਅਗਸਤ 1995 ਨੂੰ ਹੋਏ ਧਮਾਕਿਆਂ ’ਵਿਚ ਸ਼ਾਮਿਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਸ ਘਟਨਾ ’ਵਿਚ ਪੰਜਾਬ ਦੇ ਤੱਤਕਾਲੀ ਸੀਐੱਮ ਬੇਅੰਤ ਸਿੰਘ ਤੇ 16 ਹੋਰ ਦੀ ਮੌਤ ਹੋ ਗਈ ਸੀ। ਇਕ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ ਜੁਲਾਈ 2007 ’ਵਿਚ ਮੌਤ ਦੀ ਸਜ਼ਾ ਸੁਣਾਈ ਸੀ ।
ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਅਦੇ ਤੋਂ ਮੁੱਕਰਣ ‘ਤੇ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਕਿ ਦਿੱਲੀ ਤਖ਼ਤ ਦੀ ਇਸ ਤੋਂ ਵੱਧ ਕਰੂਰਤਾ ਤੇ ਖ਼ਾਲਸਾ ਪੰਥ ਨਾਲ ਇਸ ਤੋਂ ਵੱਡਾ ਮਜ਼ਾਕ ਕੀ ਹੋਏਗਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਵਲੋਂ ਕੀਤੇ ਵਾਅਦੇ ਨੂੰ ਤੋੜਨ ਲਈ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਨੂੰ ਚੁਣਿਆ ਗਿਆ । ਖ਼ਾਲਸਾ ਪੰਥ ਦੀਆਂ ਭਾਵਨਾਵਾਂ ਨਾਲ ਇਸ ਤਰ੍ਹਾਂ ਦੇ ਮਜ਼ਾਕ ਕਰਨ ਲਈ ਕੌਮ ਦੇ ਪਵਿੱਤਰ ਦਿਹਾੜਿਆਂ ਨੂੰ ਚੁਣ ਕੇ ਦਿੱਲੀ ਆਿਖ਼ਰ ਕੀ ਪੈਗਾਮ ਦੇਣਾ ਚਾਹੁੰਦੀ ਹੈ?

Comment here