ਲੁਧਿਆਣਾ- ਬੀਤੇ ਦਿਨ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਕੇਸ ਵਿਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਅਪੀਲ ’ਤੇ ਕੇਂਦਰ ਸਰਕਾਰ ਨੂੰ ਦੋ ਮਹੀਨਿਆਂ ਵਿਚ ਫ਼ੈਸਲਾ ਲੈਣ ਲਈ ਕਿਹਾ । ਇਸ ਕੇਸ ਵਿਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਜਸਟਿਸ ਯੂ.ਯੂ. ਲਲਿਤ ਦੀ ਅਗਵਾਈ ਵਾਲੇ ਬੈਂਚ ਜਿਸ ਵਿਚ ਜਸਟਿਸ ਐੱਸ. ਰਵਿੰਦਰ ਭੱਟ ਤੇ ਪੀ.ਐੱਸ ਨਰਸਿਮ੍ਹਾ ਵੀ ਸ਼ਾਮਲ ਸਨ, ਨੇ ਕਿਹਾ ਕਿ ਕੇਂਦਰ ਨੂੰ ਫ਼ੈਸਲਾ ਜਲਦੀ ਤੋਂ ਜਲਦੀ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਬਾਦਲ ਨੇ ਵੀ ਰਾਜੋਆਣਾ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਇਸ ਮੁੱਦੇ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਅਕਾਲੀ ਦਲ ਵੱਲੋਂ ਜਿਥੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ, ਉਥੇ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਖਿਆ ਹੈ ਕਿ ਜੇਕਰ ਰਾਜੋਆਣੇ ਵਰਗੇ ਜੇਲ੍ਹ ਵਿਚੋਂ ਬਾਹਰ ਆ ਗਏ ਤਾਂ ਕੀ ਆਪਾਂ ਪੰਜਾਬ ਵਿਚ ਰਹਿ ਸਕਾਂਗੇ। ਉਨ੍ਹਾਂ ਅਕਾਲੀ ਦਲ ਨੂੰ ਇਸ ਮੁੱਦੇ ਉਤੇ ਘੇਰਿਆ ਤੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਵਰਗਿਆਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਮੁੜ ਖਰਾਬ ਹੋ ਜਾਵੇਗਾ।
ਰਾਜੋਆਣਾ ਵਰਗਿਆਂ ਦੀ ਰਿਹਾਈ ਨਾਲ ਮਹੌਲ ਖਰਾਬ ਹੋ ਜਾਣੈ-ਰਵਨੀਤ ਬਿੱਟੂ

Comment here