ਨਵੀਂ ਦਿੱਲੀ-ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਲਰਟ ਜਾਰੀ ਕੀਤਾ ਹੈ। ਮੰਤਰਾਲੇ ਨੇ ਆਉਣ ਵਾਲੇ ਤਿਉਹਾਰਾਂ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਧਿਆਨ ਵਿਚ ਰੱਖਦੇ ਹੋਏ ‘ਟੈਸਟ-ਟਰੈਕ-ਟਰੀਟ ਅਤੇ ਟੀਕਾਕਰਨ’ ‘ਤੇ ਧਿਆਨ ਦੇਣ ਲਈ ਕਿਹਾ ਹੈ। ਉਨ੍ਹਾਂ ਨੇ ਮਾਸਕ ਪਹਿਨਣ, ਹੱਥਾਂ ਦੀ ਸਫਾਈ ਅਤੇ ਸਰੀਰਕ ਦੂਰੀ ਬਣਾਈ ਰੱਖਣ ਲਈ ਕੋਵਿਡ-19 ਦੇ ਉਚਿਤ ਵਿਵਹਾਰ ਦੀ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਡਾ: ਮਨਸੁਖ ਮਾਂਡਵੀਆ ਨੇ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਕੋਵਿਡ-19 ਦੇ ਪ੍ਰਬੰਧਨ ਅਤੇ ਕੋਵਿਡ-19 ਟੀਕਾਕਰਨ ਦੀ ਪ੍ਰਗਤੀ ਲਈ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਰਾਜਾਂ ਨੂੰ ਸੁਚੇਤ ਰਹਿਣ ਅਤੇ ਕੋਵਿਡ-19 ਪ੍ਰਬੰਧਨ ਲਈ ਸਾਰੀਆਂ ਤਿਆਰੀਆਂ ਰੱਖਣ ਦੀ ਸਲਾਹ ਦਿੱਤੀ। ਡਾ: ਮਾਂਡਵੀਆ ਨੇ ਕਿਹਾ ਕਿ ਕੇਂਦਰ ਅਤੇ ਰਾਜਾਂ ਨੂੰ ਸਹਿਯੋਗ ਦੀ ਭਾਵਨਾ ਨਾਲ ਕੰਮ ਕਰਨ ਦੀ ਲੋੜ ਹੈ, ਜਿਵੇਂ ਕਿ ਅਸੀਂ ਪਿਛਲੀ ਵਾਰ ਕੀਤਾ ਹੈ। ਰਾਜਾਂ ਨੂੰ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਸਲਾਹ ਦਿੱਤੀ ।
ਤੁਹਾਨੂੰ ਦੱਸ ਦਈਏ ਕਿ ਇਸ ਵਾਰ ਦੁਨੀਆ ‘ਚ ਕੋਵਿਡ ਦੇ ਸਬ-ਵੇਰੀਐਂਟ B.F7 ਦੇ ਮਾਮਲੇ ਵੱਧ ਰਹੇ ਹਨ। ਇਨ੍ਹਾਂ ਵਧਦੇ ਮਾਮਲਿਆਂ ਦੇ ਵਿਚਕਾਰ ਭਾਰਤ ਲਈ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਕਹਿ ਕੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਦੇਸ਼ ਵਿੱਚ ਕੋਵਿਡ-19 ਦੀ ਸਕਾਰਾਤਮਕਤਾ ਦਰ ਹਫ਼ਤੇ-ਦਰ-ਹਫ਼ਤੇ ਘਟੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ 22 ਦਸੰਬਰ ਨੂੰ ਕੋਰੋਨਾ ਦੀ ਸਕਾਰਾਤਮਕਤਾ ਦਰ 0.14% ਸੀ। ਮੰਤਰਾਲੇ ਨੇ ਕਿਹਾ ਕਿ 8 ਰਾਜਾਂ ਅਤੇ 4 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਐਕਟਿਵ ਕੇਸ ਜ਼ੀਰੋ ਹਨ।
ਸਰਕਾਰ ਮੁਤਾਬਕ 7 ਤੋਂ 13 ਅਕਤੂਬਰ ਤੱਕ ਔਸਤਨ ਕੇਸ 2408 ਯਾਨੀ 1.05 ਫੀਸਦੀ ਸਨ। ਜੋ ਬਾਅਦ ਵਿੱਚ ਘਟ ਕੇ 153 ਯਾਨੀ 0.14 ਫੀਸਦੀ ਰਹਿ ਗਿਆ। ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਦੁਨੀਆ ਵਿੱਚ ਭਾਰਤ ਦੇ ਕੋਰੋਨਾ ਮਰੀਜ਼ਾਂ ਦੀ ਔਸਤ ਸੰਖਿਆ 0.03 ਪ੍ਰਤੀਸ਼ਤ ਹੈ। ਜਾਪਾਨ ਦੇ 1 ਲੱਖ 54 ਹਜ਼ਾਰ 521 ਯਾਨੀ 26.8 ਫੀਸਦੀ ਮਾਮਲਿਆਂ ਦੇ ਮੁਕਾਬਲੇ ਭਾਰਤ ਦੀ ਸਥਿਤੀ ਕਾਫੀ ਬਿਹਤਰ ਹੈ।
Comment here