ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਪੀ ਐੱਮ

ਕੋਲੰਬੋ-ਸਿਆਸੀ ਉਥਲ ਪੁਥਲ ਅਤੇ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਨਵਾਂ ਪ੍ਰਧਾਨ ਮੰਤਰੀ ਮਿਲ ਗਿਆ ਹੈ। ਰਾਨਿਲ ਵਿਕਰਮਸਿੰਘੇ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਐਲਾਨ ਦਿੱਤਾ ਗਿਆ ਹੈ। ਰਾਸ਼ਟਰਪਤੀ ਵੱਲੋਂ ਵੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ। ਇਸ ਦੌੜ ਵਿੱਚ ਪਹਿਲਾਂ ਵਿਰੋਧੀ ਪਾਰਟੀ ਦੇ ਨੇਤਾ ਸਾਜਿਥ ਪ੍ਰੇਮਦਾਸਾ ਨੂੰ ਅੱਗੇ ਦੱਸਿਆ ਜਾ ਰਿਹਾ ਸੀ। ਉਨ੍ਹਾਂ ਨੇ ਆਪਣੀ ਤਰਫੋਂ ਰਾਸ਼ਟਰਪਤੀ ਰਾਜਪਕਸ਼ੇ ਨੂੰ ਪੱਤਰ ਵੀ ਲਿਖਿਆ ਪਰ ਹੁਣ ਸ਼੍ਰੀਲੰਕਾ ਨੂੰ ਆਰਥਿਕ ਸੰਕਟ ‘ਚੋਂ ਕੱਢਣ ਦੀ ਜ਼ਿੰਮੇਵਾਰੀ ਰਾਨਿਲ ਵਿਕਰਮਸਿੰਘੇ ਦੀ ਹੋਵੇਗੀ। ਰਾਨਿਲ ਵਿਕਰਮਸਿੰਘੇ ਯੂਨਾਈਟਿਡ ਨੈਸ਼ਨਲ ਪਾਰਟੀ ਦੇ ਮੁਖੀ ਹਨ ਅਤੇ ਉਨ੍ਹਾਂ ਦਾ ਸਿਆਸੀ ਕਰੀਅਰ ਲੰਬਾ ਹੈ। ਅਜਿਹੇ ‘ਚ ਇਸ ਮੁਸ਼ਕਲ ਸਮੇਂ ‘ਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਮਿਲਣਾ ਕਾਫੀ ਮਾਅਨੇ ਰੱਖਦਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨਾਲ ਨਿੱਜੀ ਮੁਲਾਕਾਤ ਕੀਤੀ ਸੀ। ਉਸ ਮੁਲਾਕਾਤ ਤੋਂ ਬਾਅਦ ਹੀ ਉਨ੍ਹਾਂ ਦੇ ਨਾਂ ‘ਤੇ ਮੋਹਰ ਲੱਗੀ ਸੀ। ਇਸ ਤੋਂ ਪਹਿਲਾਂ ਵੀ ਰਾਨਿਲ ਵਿਕਰਮਸਿੰਘੇ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਉਹ ਚਾਰ ਵਾਰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀ ਪਾਰਟੀ ਕੋਲ 225 ਸੰਸਦੀ ਸਦਨ ਵਿੱਚ ਸਿਰਫ਼ ਇੱਕ ਸੀਟ ਹੈ। ਇਸ ਤੋਂ ਪਹਿਲਾਂ 2018 ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਫਿਰ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ, ਪਰ ਦੋ ਮਹੀਨਿਆਂ ਦੇ ਅੰਦਰ ਉਨ੍ਹਾਂ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾ ਦਿੱਤਾ ਗਿਆ ਸੀ।

Comment here