ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਰਾਮ ਰਹੀਮ ਨੂੰ ਬੇਅਦਬੀ ਮਾਮਲੇ ਚ ਮਿਲੀ ਜਮ਼ਾਨਤ

ਫਰੀਦਕੋਟ-ਸਾਲ 2015 ਵਿੱਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ’ਚ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨੂੰ ਰਾਹਤ ਮਿਲ ਗਈ ਹੈ। ਇਸ ਮਾਮਲੇ ’ਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਰਾਮ ਰਹੀਮ ਨੇ ਵਿਵਾਦਿਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ’ਚ ਅਦਾਲਤ ’ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਬੇਅਦਬੀ ਘਟਨਾ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਵਾਲੇ ਮਾਮਲੇ ’ਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲੀ ਹੋਈ ਸੀ ਅਤੇ ਇਸ ਮਾਮਲੇ ’ਚ ਉਹ ਹੇਠਲੀ ਅਦਾਲਤ ’ਚ ਜ਼ਮਾਨਤੀ ਬਾਂਡ ਵੀ ਭਰ ਚੁੱਕੇ ਹਨ, ਜਦਕਿ ਦੋਵਾਂ ’ਚ ਜ਼ਮਾਨਤ ਮਾਮਲਿਆਂ ’ਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਹੋਈ ਸੀ। ਦਰਅਸਲ, ਬਰਗਾੜੀ ਬੇਅਦਬੀ ਮਾਮਲੇ ਦੇ ਸਮੇਂ ਕੁਲ ਤਿੰਨ ਮਾਮਲੇ ਸਾਹਮਣੇ ਆਏ ਸਨ। ਿੲਨ੍ਹਾਂ ’ਚੋਂ ਸਭ ਤੋਂ ਪਹਿਲਾਂ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ ਸੀ। ਉਸੇ ਸਾਲ 24 ਸਤੰਬਰ ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਿਤ ਪੋਸਟਰ ਲਾਇਆ ਗਿਆ ਅਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ।

Comment here