ਸਿਆਸਤਖਬਰਾਂਚਲੰਤ ਮਾਮਲੇ

ਰਾਸ਼ਟਰ ਦੀ ਸੁਰੱਖਿਆ ਦੇ ਮੁੱਦੇ ਤੇ ਅਣਗਹਿਲੀ ਨਾ ਕਰੋ-ਮੋਦੀ

ਨਵੀਂ ਦਿੱਲੀ-ਦੇਸ਼ ਦੀ ਸੁਰੱਖਿਆ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਵੀ ਢਿੱਲ ਨਹੀਂ ਵਰਤਣ ਦਿੰਦੇ। ਹੁਣ ਉਹਨਾਂ  ਨੇ ਸਾਰੇ ਮੰਤਰੀਆਂ ਅਤੇ ਸਕੱਤਰਾਂ ਨੂੰ ਇੱਕ ਅਹਿਮ ਸਲਾਹ ਦਿੱਤੀ ਹੈ। ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਪੀਐੱਮ ਮੋਦੀ ਨੇ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ (ਐੱਨਐੱਸਐੱਸਐੱਸ) ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਵੱਲੋਂ ਸਾਂਝੇ ਕੀਤੇ ਗਏ ਨੋਟਾਂ ਅਤੇ ਹੋਰ ਜਾਣਕਾਰੀਆਂ ਨੂੰ ਨਜ਼ਰਅੰਦਾਜ਼ ਨਾ ਕਰਨ। ਪੀਐਮ ਮੋਦੀ ਨੇ ਇਹ ਵੀ ਕਿਹਾ ਹੈ ਕਿ ਸਾਰੇ ਮੰਤਰੀਆਂ ਨੂੰ ਇਨ੍ਹਾਂ ਸੂਚਨਾਵਾਂ ਅਤੇ ਨੋਟਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਹੈ ਕਿ ਕੋਈ ਵੀ ਨੀਤੀ ਬਣਾਉਂਦੇ ਸਮੇਂ ਭਾਰਤ ਦੀ ਰਣਨੀਤਕ ਪਹੁੰਚ ਨੂੰ ਵੀ ਦੇਖਣ ਦੀ ਲੋੜ ਹੁੰਦੀ ਹੈ। ਅਜਿਹੇ ਮੌਕੇ ਹਨ ਜਦੋਂ ਰਾਸ਼ਟਰੀ ਸੁਰੱਖਿਆ ਪਰਿਸ਼ਦ (NSCS) ਦੇ ਨੋਟਸ ਨੂੰ ਉਚਿਤ ਮਹੱਤਵ ਨਹੀਂ ਦਿੱਤਾ ਗਿਆ ਸੀ। ਸ਼ੁੱਕਰਵਾਰ ਨੂੰ ਹੋਈ ਮੰਤਰੀ ਪ੍ਰੀਸ਼ਦ ਦੀ ਪੰਜ ਘੰਟੇ ਲੰਬੀ ਬੈਠਕ ਦੌਰਾਨ, ਪੀਐਮ ਮੋਦੀ ਨੇ ਦਵਾਈਆਂ ਦੇ ਨਿਰਮਾਣ ਲਈ ਵਰਤੀਆਂ ਜਾਣ ਵਾਲੀਆਂ ਆਯਾਤ ਐਕਟਿਵ ਫਾਰਮਾਸਿਊਟੀਕਲ ਸਮੱਗਰੀ (ਏਪੀਆਈ) ‘ਤੇ ਨਿਰਭਰਤਾ ਦੇ ਮੁੱਦੇ ਦਾ ਜ਼ਿਕਰ ਕੀਤਾ, ਜਿਸ ਨੂੰ ਐਨਐਸਸੀਐਸ ਨੇ ਕਈ ਸਾਲ ਪਹਿਲਾਂ ਉਜਾਗਰ ਕੀਤਾ ਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਇਸ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ‘ਤੇ ਡਿਪਟੀ ਐੱਨਐੱਸਏ ਵਿਕਰਮ ਮਿਸ਼ਰੀ ਨੇ ਮੰਤਰੀਆਂ ਨੂੰ ਜਾਣੂ ਕਰਵਾਉਣ ਲਈ ਐਨਐਸਸੀਐਸ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਸ਼ਕਾਰੀ ਵਿੱਚ, ਡਿਪਟੀ NSA ਵਿਕਰਮ ਮਿਸ਼ਰੀ ਨੇ ਦੁਨੀਆ ਭਰ ਵਿੱਚ ਹੋ ਰਹੀਆਂ ਤਬਦੀਲੀਆਂ (ਖਾਸ ਕਰਕੇ ਯੂਰਪ, ਰੂਸ ਅਤੇ ਅਮਰੀਕਾ ਵਿੱਚ) ਅਤੇ ਭਾਰਤ ‘ਤੇ ਉਨ੍ਹਾਂ ਦੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕੀਤੀ। ਸੂਤਰਾਂ ਨੇ ਦੱਸਿਆ ਕਿ ਮਿਸ਼ਰੀ ਦੀ ਪੇਸ਼ਕਾਰੀ ਪ੍ਰਧਾਨ ਮੰਤਰੀ ਦੇ ਦਖ਼ਲ ਤੋਂ ਬਾਅਦ ਆਯੋਜਿਤ ਕੀਤੀ ਗਈ ਸੀ। ਵਿੱਤ ਸਕੱਤਰ ਟੀਵੀ ਸੋਮਨਾਥਨ ਅਤੇ ਵਣਜ ਸਕੱਤਰ ਬੀਵੀਆਰ ਸੁਬਰਾਮਣੀਅਮ ਨੇ ਵੀ ਮਿਸ਼ਰੀ ਅੱਗੇ ਆਪਣੀ ਪੇਸ਼ਕਾਰੀ ਦਿੱਤੀ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ, ਪੀਐਮ ਮੋਦੀ ਨੇ ਇਹ ਵੀ ਰੇਖਾਂਕਿਤ ਕੀਤਾ ਕਿ ਨੀਤੀ ਬਣਾਉਣ ਦੀ ਪ੍ਰਕਿਰਿਆ ਗਤੀਸ਼ੀਲ ਹੈ ਅਤੇ ਬਦਲਦੇ ਸਮੇਂ ਦੇ ਨਾਲ ਇਸ ਨੂੰ ਸੋਧਣ ਦੀ ਜ਼ਰੂਰਤ ਹੈ। ਪੀਐੱਮ ਮੋਦੀ ਨੇ ਮੀਟਿੰਗ ਵਿੱਚ ਕਿਹਾ ਕਿ ਨੀਤੀਆਂ ਬਣਾਉਣ ਅਤੇ ਲਾਗੂ ਕਰਨ ਵਿੱਚ ਉਲਝਣ ਦੀ ਪ੍ਰਵਿਰਤੀ ਹੈ ਜਿਸ ਤੋਂ ਬਚਣਾ ਚਾਹੀਦਾ ਹੈ।

Comment here