ਸਿਆਸਤਖਬਰਾਂਦੁਨੀਆ

ਰਾਸ਼ਟਰਪਤੀ ਜਿਨਪਿੰਗ ਨੇ ਹੜ੍ਹਾਂ ਲਈ ਪ੍ਰਭਾਵੀ ਕਦਮ ਚੁੱਕਣ ਦੇ ਦਿੱਤੇ ਨਿਰਦੇਸ਼

ਬੀਜਿੰਗ-ਚੀਨ ਵਿੱਚ ਜੁਲਾਈ ਵਿੱਚ ਆਏ ਹੜ੍ਹਾਂ ਵਿੱਚ 142 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਹੀਨੇ ਵੀ ਹੜ੍ਹ ਕਾਰਨ ਦਰਜਨਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਸਾਲ ਦੇ ਵਿਨਾਸ਼ਕਾਰੀ ਹੜ੍ਹ ਦੇ ਨਤੀਜਿਆਂ ਨਾਲ ਜਲਦੀ ਨਜਿੱਠਣ ਅਤੇ ਜ਼ਰੂਰੀ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਨ ਵਿੱਚ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਬੀਜਿੰਗ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਸਮੇਤ ਵੱਖ-ਵੱਖ ਹਿੱਸਿਆਂ ‘ਚ ਫਸਲਾਂ, ਮਕਾਨਾਂ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸਰਕਾਰੀ ਮੀਡੀਆ ਮੁਤਾਬਕ ਘੱਟੋ-ਘੱਟ 90 ਨਦੀਆਂ ਚੇਤਾਵਨੀ ਪੱਧਰ ਤੋਂ ਉੱਪਰ ਵਹਿ ਰਹੀਆਂ ਹਨ ਅਤੇ 24 ਪਹਿਲਾਂ ਹੀ ਉਫਾਨ ‘ਤੇ ਹਨ।
ਇਸ ਦੇ ਨਾਲ ਹੀ ਦੇਸ਼ ਦੇ ਉੱਤਰ-ਪੂਰਬ ਦੇ ਵੱਡੇ ਹਿੱਸਿਆਂ ‘ਚ ਹੜ੍ਹ ਦਾ ਖਤਰਾ ਹੈ। ਇਨ੍ਹਾਂ ਵਿੱਚ ਰਾਜਧਾਨੀ ਬੀਜਿੰਗ ਦੇ ਉੱਤਰ ਵਿੱਚ ਸੋਂਗਲਿਓ ਬੇਸਿਨ ਸ਼ਾਮਲ ਹੈ, ਜਿੱਥੇ ਲਗਭਗ 10 ਕਰੋੜ ਲੋਕ ਰਹਿੰਦੇ ਹਨ। ਵੀਰਵਾਰ ਨੂੰ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਪ੍ਰਧਾਨਗੀ ‘ਚ ਪੋਲਿਤ ਬਿਊਰੋ ਦੀ ਸਥਾਈ ਕਮੇਟੀ ਦੀ ਬੈਠਕ ਹੋਈ, ਜਿਸ ਦੀ ਜਾਣਕਾਰੀ ਦਿੰਦੇ ਹੋਏ ਨਿਊਜ਼ ਏਜੰਸੀ ਸ਼ਿਨਹੂਆ ਨੇ ਕਿਹਾ ਕਿ ਬੈਠਕ ‘ਚ ਹਿੱਸਾ ਲੈਣ ਵਾਲਿਆਂ ਨੇ ਸਬੰਧਤ ਖੇਤਰਾਂ ਅਤੇ ਵਿਭਾਗਾਂ ਨੂੰ ਲੋਕਾਂ ਦੇ ਜੀਵਨ ਨੂੰ ਪਹਿਲ ਦੇਣ ਅਤੇ ਹੜ੍ਹਾਂ ਦੀ ਰੋਕਥਾਮ ਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Comment here