ਸਿਆਸਤਖਬਰਾਂਚਲੰਤ ਮਾਮਲੇ

ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਚਰਨਜੀਤ ਚੰਨੀ

ਰਾਜਸਥਾਨ-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ ਉਹ ਰਾਜਸਥਾਨ ਦੇ ਅਲਵਰ ਵਿਚ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣੇ ਹਨ। ਦੱਸ ਦਈਏ ਕਿ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਹੁਣ ਪੰਜਾਬ ਆਉਣ ਵਾਲੀ ਹੈ। ਉਹ ਪੰਜਾਬ ਵਿਚ ਵੀ ਯਾਤਰਾ ਦਾ ਹਿੱਸਾ ਬਣਨਗੇ। ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ’ਚ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਸੀ ਅਤੇ ਚੰਨੀ ਇਨ੍ਹਾਂ ਚੋਣਾਂ ਵਿਚ ਭਦੌੜ ਅਤੇ ਚਮਕੌਰ ਸਾਹਿਬ ਹਲਕੇ ਤੋਂ ਚੋਣ ਹਾਰ ਗਏ ਸਨ।
ਚੋਣ ਪ੍ਰਚਾਰ ਦੌਰਾਨ ਹੀ ਚੰਨੀ ਦੇ ਕਰੀਬੀ ਰਿਸ਼ਤੇਦਾਰ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦਾ ਛਾਪਾ ਪਿਆ ਸੀ ਅਤੇ ਕਰੋੜਾਂ ਰੁਪਏ ਦੀ ਰਾਸ਼ੀ ਨਗਦ ਬਰਾਮਦ ਹੋਈ ਸੀ। ਈਡੀ ਨੇ ਅਪਰੈਲ ਦੇ ਦੂਸਰੇ ਹਫ਼ਤੇ ਚੰਨੀ ਨੂੰ ਵੀ ਤਲਬ ਕੀਤਾ ਸੀ ਅਤੇ ਪੁੱਛਗਿੱਛ ਕੀਤੀ ਸੀ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵੀ ਚੰਨੀ ਦੇ ਗ਼ਾਇਬ ਹੋਣ ਦੀ ਗੱਲ ਚੱਲੀ ਸੀ। ਚੰਨੀ ਵੱਲੋਂ ਵਿਦੇਸ਼ ਤੋਂ ਪਰਤਣ ਤੋਂ ਬਾਅਦ ਪਾਰਟੀ ਦੇ ਨਵੇਂ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਗਈ ਅਤੇ ਇਸੇ ਤਰ੍ਹਾਂ ਚੰਨੀ ਨੇ ਪਾਰਟੀ ਦੀ ਆਗੂ ਪ੍ਰਿਅੰਕਾ ਗਾਂਧੀ ਨਾਲ ਮਿਲਣੀ ਕਰਕੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਪਾਰਟੀ ਦੀ ਜਿੱਤ ’ਤੇ ਵਧਾਈ ਵੀ ਦਿੱਤੀ।

Comment here