ਪਠਾਨਕੋਟ-ਵਿਜੀਲੈਂਸ ਵਿਭਾਗ ਨੇ ਪਠਾਨਕੋਟ ਦਾ ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ 4 ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮੈਡੀਕਲ ਸਟੋਰ ਦਾ ਲਾਇਸੈਂਸ ਦੇਣ ਲਈ 90000 ਦੀ ਰਿਸ਼ਵਤ ਮੰਗੀ ਗਈ ਸੀ ਜਿਸ ਦੀ ਪਹਿਲੀ ਕਿਸ਼ਤ ਲੈਣ ਲਈ ਦਰਜਾ ਚਾਰ ਮੁਲਾਜ਼ਮ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।
ਡਰੱਗ ਇੰਸਪੈਕਟਰ ਬਵਲੀਨ ਕੌਰ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਹੈ, ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਸੀ।
ਇਸ ਸਬੰਧੀ ਜਦੋਂ ਐਸ.ਐਸ.ਪੀ ਵਿਜੀਲੈਂਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਪੀੜਤ ਅਰੁਣ ਕੁਮਾਰ ਨੇ ਦੱਸਿਆ ਸੀ ਕਿ ਉਸ ਨੂੰ ਮੈਡੀਕਲ ਲਾਇਸੈਂਸ ਦੇਣ ਲਈ ਡਰੱਗ ਇੰਸਪੈਕਟਰ ਵੱਲੋਂ 90000 ਰੁਪਏ ਦੀ ਮੰਗ ਕੀਤੀ ਗਈ। ਬਬਲੀਨ ਕੌਰ ਤੇ ਸਾਥੀ ਮੁਲਾਜ਼ਮਾਂ ਨੂੰ ਅਦਾਲਤ ਚ ਪੇਸ਼ ਕਰਕੇ ਪੁਲਸ ਨੇ ਰਿਮਾਂਡ ਵੀ ਲੈ ਲਿਆ ਹੈ।
Comment here