ਵਾਸ਼ਿੰਗਟਨ-ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੂੰ ਇਸ ਹਫ਼ਤੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿੱਚ ਸੰਯੁਕਤ ਰਾਸ਼ਟਰ ਸਮਾਜਿਕ ਵਿਕਾਸ ਕਮਿਸ਼ਨ ਦੇ 62ਵੇਂ ਸੈਸ਼ਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਉੱਤਰੀ ਮੈਸੇਡੋਨੀਆ ਤੋਂ ਜੌਹਨ ਇਵਾਨੋਵਸਕੀ, ਡੋਮਿਨਿਕਨ ਰੀਪਬਲਿਕ ਤੋਂ ਕਾਰਲਾ ਮਾਰੀਆ ਕਾਰਲਸਨ ਅਤੇ ਲਕਸਮਬਰਗ ਤੋਂ ਥਾਮਸ ਲੈਮਰ ਨੂੰ 62ਵੇਂ ਸੈਸ਼ਨ ਦਾ ਉਪ-ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਸਮਾਜਿਕ ਵਿਕਾਸ ਕਮਿਸ਼ਨ ਨੇ ਆਪਣੇ 61ਵੇਂ ਸੈਸ਼ਨ ਦੇ ਆਖ਼ਰੀ ਦਿਨ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਪ੍ਰੀਸ਼ਦ ਨੂੰ ਚਾਰ ਡਰਾਫਟ ਪ੍ਰਸਤਾਵ ਮਨਜ਼ੂਰੀ ਲਈ ਭੇਜੇ ਸਨ। ਜਿਨ੍ਹਾਂ ਡਰਾਫਟ ਪ੍ਰਸਤਾਵਾਂ ਨੂੰ ਸਰਬਸੰਮਤੀ ਨਾਲ ਅਪਣਾਇਆ ਜਾਣਾ ਹੈ, ਉਨ੍ਹਾਂ ਵਿੱਚ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਪੂਰਨ ਰੁਜ਼ਗਾਰ ਪੈਦਾ ਕਰਨਾ ਅਤੇ ਕੋਵਿਡ-19 ਮਹਾਂਮਾਰੀ ਤੋਂ ਬਾਅਦ ਆਮ ਸਥਿਤੀ ਨੂੰ ਬਹਾਲ ਕਰਨ ‘ਤੇ ਜ਼ੋਰ ਦੇਣਾ ਸ਼ਾਮਲ ਹੈ।
Comment here