ਸਿਆਸਤਖਬਰਾਂ

ਰੁਲਦੂ ਮਾਨਸਾ ਨੂੰ ਮਿਲੀ ਪੰਜਾਬ ਪੁਲਸ ਤੋੰ ਸੁਰੱਖਿਆ

ਮਾਨਸਾ-ਸੀ ਪੀ ਆਈ ਐਮ ਐਲ ਲਿਬਰੇਸ਼ਨ ਨਾਲ ਸੰਬੰਧਤ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਦਿੱਲੀ ਵਿਖੇ ਕੈਂਪ ’ਤੇ ਹੋਏ ਹਮਲੇ ਅਤੇ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਾਨਸਾ ਪੁਲਸ ਨੇ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਪਿਛਲੇ ਸਮੇਂ ਤੋਂ ਹੀ ਸੰਯੁਕਤ ਮੋਰਚੇ ਦੇ ਸਾਰੇ ਆਗੂਆਂ ਨੂੰ ਸੁਰੱਖਿਆ ਲੈਣ ਲਈ ਕਹਿ ਰਹੀ ਸੀ, ਪਰ ਹੋਰ ਕਿਸੇ ਜਥੇਬੰਦੀ ਦੇ ਆਗੂ ਨੇ ਸੁਰੱਖਿਆ ਨਹੀਂ ਲਈ ਉਹ ਉਨ੍ਹਾਂ ਦੀ ਮਰਜ਼ੀ ਹੈ ਪਰ ਮੈਂ  ਆਪਣੀ ਜਥੇਬੰਦੀ  ਨਾਲ ਗੱਲਬਾਤ ਕਰਨ ਤੋਂ ਬਾਅਦ ਸੁਰੱਖਿਆ ਲੈ ਲਈ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿਸਾਨ ਆਗੂਆਂ ਨੂੰ ਕੀ ਖ਼ਤਰਾ ਹੈ ਤਾਂ ਉਨ੍ਹਾਂ ਕਿਹਾ ਕਿ ਸ਼ਾਇਦ ਕੋਈ ਖ਼ਤਰਾ ਹੋਵੇਗਾ ਤਾਂ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਰਾਕੇਸ਼ ਟਿਕੈਤ ਕੋਲ ਵੀ ਸੁਰੱਖਿਆ ਹੈ।

ਰੁਲਦੂ ਮਾਨਸਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖ਼ਾਸਕਰ ਪੰਜਾਬ ਕਿਸਾਨ ਯੂਨੀਅਨ ਦੇ ਕੋਈ ਵੀ ਵਰਕਰ ਪੰਜਾਬ ਪਰਦੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਵੋਟ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਦਾ ਝੰਡਾ ਆਪਣੇ ਘਰਾਂ ਤੇ ਲਗਾਉਣਗੇ ਅਤੇ ਇਨ੍ਹਾਂ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਤੇ ਚੁਟਕੀ ਲੈਂਦਿਆਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਵਿਰੋਧ ਕਰਨ ਤੇ ਕਿਸਾਨਾਂ ਨੂੰ ਸ਼ਰਾਰਤੀ ਅਨਸਰ ਕਹਿਣਾ ਮੰਦਭਾਗਾ ਹੈ ਅਤੇ ਇਹ ਪਾਰਟੀਆਂ 70 ਸਾਲਾਂ ਤੋਂ ਰਾਜ ਕਰ ਰਹੀਆਂ ਹਨ ਅਤੇ ਹੁਣ ਕਿਸਾਨਾਂ ਦੇ ਪੱਖ ਵਿੱਚ ਨਹੀਂ ਹਨ। ਜਿਸ ਦੇ ਕਾਰਨ ਕਿਸਾਨ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਪਾਰਟੀ ਵਿਚ ਸ਼ਰਾਰਤੀ ਅਨਸਰ ਹੋ ਸਕਦੇ ਹਨ ਪਰ ਵਿਰੋਧ ਕਰਨ ਵਾਲਾ ਕੋਈ ਵੀ ਸ਼ਰਾਰਤੀ ਅਨਸਰ ਨਹੀਂ ਅਤੇ ਇਹ ਸਾਰੇ ਹੀ ਅੰਦੋਲਨਕਾਰੀ ਲੋਕ ਹਨ ਜੋ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਕਰ ਰਹੇ ਹਨ। ਰੁਲਦੂ ਸਿੰਘ ਨੇ ਕਿਹਾ ਕਿ ਯੂ.ਪੀ. ਦੇ ਵਿੱਚ ਇੱਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਦੇਸ਼ ਦੇ ਸਾਰੇ ਹੀ ਕਿਸਾਨ ਇਕੱਠੇ ਆਉਣਗੇ ਅਤੇ ਬੀ.ਜੇ.ਪੀ. ਸਰਕਾਰ ਦਾ ਇਨ੍ਹਾਂ ਚੋਣਾਂ ਦੇ ਵਿੱਚ ਵਿਰੋਧ ਕਰਨਗੇ।  ਯੂ.ਪੀ. ਦੇ ਵਿਚ ਕਿਸਾਨ ਰੈਲੀ ਤੋਂ ਬਾਅਦ 2022 ਦੀਆਂ ਚੋਣਾਂ ਸੰਬੰਧੀ ਕਿਸਾਨਾਂ ਵੱਲੋਂ ਰਣਨੀਤੀ ਉਲੀਕੀ ਜਾਵੇਗੀ ਅਤੇ ਇਨ੍ਹਾਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ

Comment here