ਅਪਰਾਧਸਿਆਸਤਖਬਰਾਂਦੁਨੀਆ

ਰੂਸੀ ਯੂਨੀਵਰਸਿਟੀ ‘ਚ ਗੋਲੀਬਾਰੀ ਚ 8 ਲੋਕਾਂ ਦੀ ਮੌਤ

ਵਿਦਿਆਰਥੀਆਂ ਨੇ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲਾਂ ਮਾਰੀਆਂ

ਮਾਸਕੋ- ਰੂਸ ਦੀ ਪਰਮ ਯੂਨੀਵਰਸਿਟੀ ਵਿੱਚ ਬੀਤੇ ਸੋਮਵਾਰ ਨੂੰ ਹੋਈ ਗੋਲੀਬਾਰੀ ਵਿੱਚ ਅੱਠ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 10 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪੇਰਮ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਗੋਲੀ ਚਲਾਉਣ ਵਾਲੇ ਨੂੰ ਮਾਰ ਦਿੱਤਾ ਹੈ। ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਨੇ ਸਨਸਨੀ ਫੈਲਾ ਦਿੱਤੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੋਲੀਬਾਰੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ। ਹਮਲਾਵਰ ਦੀ ਪਛਾਣ ਤੈਮੂਰ ਬੇਕਮਾਨਸੁਰੋਵ ਵਜੋਂ ਹੋਈ ਹੈ। ਗੋਲੀਬਾਰੀ ਦੇ ਪਿੱਛੇ ਕੀ ਮਕਸਦ ਸੀ, ਇਹ ਅਜੇ ਸਪਸ਼ਟ ਨਹੀਂ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਰੂਸੀ ਸੁਰੱਖਿਆ ਬਲਾਂ ਨੇ ਸੋਮਵਾਰ ਸਵੇਰੇ ਪਰਮ ਕਰਾਈ ਖੇਤਰ ਦੀ ਪਰਮ ਸਟੇਟ ਯੂਨੀਵਰਸਿਟੀ (ਪੀਐਸਯੂ) ਵਿੱਚ ਗੋਲੀਬਾਰੀ ਕਰਨ ਵਾਲੇ ਇੱਕ ਬੰਦੂਕਧਾਰੀ ਨੂੰ ਮਾਰ ਦਿੱਤਾ। ਰੂਸ ਦੀ ਇਕ ਖਬਰ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ, “ਕੁਝ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਹਮਲਾਵਰ ਤੋਂ ਬਚਾਉਣ ਲਈ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਬੰਦ ਕਰ ਦਿੱਤਾ ਅਤੇ ਕੁਝ ਵਿਦਿਆਰਥੀਆਂ ਨੇ ਖਿੜਕੀਆਂ ਤੋਂ ਛਾਲ ਮਾਰ ਦਿੱਤੀ।” ਹਮਲਾਵਰ ਨੇ ਬਹੁਤ ਹੀ ਆਧੁਨਿਕ ਹਥਿਆਰ ਨਾਲ ਗੋਲੀਬਾਰੀ ਕੀਤੀ। ਇਲਾਕੇ ਦੀ ਘੇਰਾਬੰਦੀ ਕਰਕੇ ਸਖਤ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਸਾਇਬੇਰੀਆ ਵਿੱਚ ਸਾਵਧਾਨੀ ਦੇ ਤੌਰ ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।


Comment here