ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਰੂਸ ਵਿਰੁੱਧ ਹਥਿਆਰ ਚੁੱਕਣ ਵਾਲਿਆਂ ਖਿਲਾਫ ਚੱਲੇਗਾ ਅਪਰਾਧਿਕ ਮੁਕੱਦਮਾ: ਇਗੋਰ

ਮਾਸਕੋ : ਯੂਕਰੇਨ-ਰੂਸ ਵਿਚਕਾਰ ਅੱਜ ਜੰਗ ਨੂੰ ਨੌਂ ਦਿਨ ਹੋ ਗਏ ਹਨ। ਜਿਸ ਦੌਰਾਨ ਯੂਕਰੇਨ ਦੇ ਨਾਗਰਿਕਾਂ ਨੇ ਵੀ ਰੂਸ ਦੀ ਫੌਜ ਦੇ ਖਿਲਾਫ ਹਥਿਆਰ ਚੁੱਕ ਲਏ ਹਨ। ਇਸਨੂੰ ਦੇਖਦੇ ਹੋਏ ਰੂਸੀ ਰੱਖਿਆ ਮੰਤਰਾਲੇ ਦੇ ਬੁਲਾਰੇ ਇਗੋਰ ਕੋਨਸ਼ੇਨਕੋਵ ਨੇ ਕਿਹਾ ਕਿ ਯੂਕਰੇਨ ਵਿੱਚ ਰੂਸੀ ਫੌਜਾਂ ਵਿਰੁੱਧ ਹਥਿਆਰ ਚੁੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਅੱਤਵਾਦੀ ਮੰਨਿਆ ਜਾਵੇਗਾ ਤੇ ਉਸ ਨਾਲ ਜੰਗੀ ਕੈਦੀ ਵਾਂਗ ਵਿਵਹਾਰ ਨਹੀਂ ਕੀਤਾ ਜਾਵੇਗਾ। ਰੂਸੀ ਰੱਖਿਆ ਮੰਤਰਾਲੇ ਦੇ ਬੁਲਾਰੇ ਇਗੋਰ ਕੋਨਸ਼ੇਨਕੋਵ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਅੱਤਵਾਦੀ ਨੂੰ ਕਿਸੇ ਵੀ ਤਰ੍ਹਾਂ ਜੰਗੀ ਕੈਦੀਆਂ ਦੇ ਅਧਿਕਾਰ ਨਹੀਂ ਹੋਣਗੇ। ਉਨ੍ਹਾਂ ਨੇ ਅਧਿਕਾਰਤ ਬਿਆਨ ਦਿੰਦੇ ਹੋਏ ਇਹ ਗੱਲ ਕਹੀ ਹੈ। ਉਨ੍ਹਾਂ ਨੇ ਇਸ ਬਿਆਨ ‘ਚ ਪੱਛਮੀ ਦੇਸ਼ਾਂ ਦੀਆਂ ਫੌਜਾਂ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ ਇਸ ਦੌਰਾਨ ਜਿਨ੍ਹਾਂ ਲੋਕਾਂ ਨੂੰ ਬੰਧਕ ਬਣਾਇਆ ਗਿਆ ਹੈ, ਉਨ੍ਹਾਂ ਨੂੰ ਅਪਰਾਧਿਕ ਮਾਮਲਿਆਂ ਤਹਿਤ ਹੀ ਇਨਸਾਫ਼ ਦਿੱਤਾ ਜਾਵੇਗਾ। ਕੋਨਸ਼ੇਨਕੋਵ ਨੇ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਜੋ ਯੂਕਰੇਨ ਲਈ ਲੜਨ ਦੀ ਸੋਚ ਰਹੇ ਹਨ। ਉਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਜੋ ਕੋਈ ਇਹ ਸੋਚ ਰਿਹਾ ਹੈ ਕਿ ਉਹ ਕੀਵ ਜਾ ਕੇ ਰੂਸ ਨਾਲ ਲੜੇਗਾ, ਉਸ ਨੂੰ ਇਸ ‘ਤੇ ਫੈਸਲਾ ਲੈਣ ਤੋਂ ਪਹਿਲਾਂ ਇਕ ਵਾਰ ਨਹੀਂ ਸਗੋਂ ਦਰਜਨਾਂ ਵਾਰ ਸੋਚਣਾ ਚਾਹੀਦਾ ਹੈ। ਈਗੋਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਅੱਤਵਾਦੀ ਪੱਛਮੀ ਦੇਸ਼ਾਂ ਵੱਲੋਂ ਦਿੱਤੇ ਹਥਿਆਰਾਂ ਰਾਹੀਂ ਰੂਸੀ ਫੌਜ ‘ਤੇ ਹਮਲੇ ਕਰ ਰਹੇ ਹਨ। ਇਸੇ ਲਈ ਪੱਛਮੀ ਦੇਸ਼ ਰੂਸ ‘ਤੇ ਹਮਲਾ ਕਰਨ ਲਈ ਇਨ੍ਹਾਂ ਲੋਕਾਂ ਨੂੰ ਹਥਿਆਰ ਦੇ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਹਵਾਈ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਸਨੇ ਇੱਕ ਵੀਡੀਓ ਦਾ ਵੀ ਹਵਾਲਾ ਦਿੱਤਾ ਜਿਸ ਬਾਰੇ ਕਿਹਾ ਜਾਂਦਾ ਹੈ ਕਿ ਯੂਕਰੇਨ ਦੀ ਸੀਕਰੇਟ ਸਰਵਿਸ ਦੁਆਰਾ ਪ੍ਰਸਾਰਿਤ ਕੀਤਾ ਗਿਆ ਸੀ। ਇਸ ‘ਚ ਕੁਝ ਲੋਕਾਂ ਨੂੰ ਕੈਮਰੇ ਦੇ ਸਾਹਮਣੇ ਆ ਕੇ ਕੁਝ ਵੀ ਕਹਿਣ ਤੋਂ ਡਰਦੇ ਦਿਖਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਰੂਸੀ ਫੌਜ ਲਗਾਤਾਰ ਕੀਵ ਵੱਲ ਵਧ ਰਹੀ ਹੈ। ਹਾਲਾਂਕਿ ਇੱਥੇ ਵੀ ਉਨ੍ਹਾਂ ਨੂੰ ਯੂਕਰੇਨ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਵੇਗਾ। ਰੂਸੀ ਫੌਜ ਨੇ ਹੁਣ ਤਕ ਇੱਥੇ ਦੋ ਵੱਡੇ ਸ਼ਹਿਰਾਂ ‘ਤੇ ਕਬਜ਼ਾ ਕਰ ਲਿਆ ਹੈ। ਚਰਨੋਬਲ ਤੋਂ ਬਾਅਦ ਰੂਸੀ ਫੌਜ ਨੇ ਜ਼ਪੋਰਿਝਿਕਾ ਪਰਮਾਣੂ ਪਲਾਂਟ ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਤੋਂ ਪਹਿਲਾਂ ਰੂਸੀ ਫੌਜ ਨੇ ਇੱਥੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਇੱਥੇ ਅੱਗ ਲੱਗ ਗਈ ਸੀ।

Comment here