ਜਸਪਾਲ ਢਿੱਲੋਂ ਵੱਲੋਂ ਸੁਰੱਖਿਆ ਲਈ ਹਾਈਕੋਰਟ ‘ਚ ਪਟੀਸ਼ਨ
ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਨਾਲ ਕੁਝ ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਕਰਨ ਵਾਲੇ ਅਤੇ ਰੇਤ ਮਾਫੀਆ ਦਾ ਪਰਦਾਫਾਸ਼ ਕਰਨ ਵਾਲੇ ਜਸਪਾਲ ਢਿੱਲੋਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਢਿੱਲੋਂ ਨੇ ਜਾਨ ਨੂੰ ਖਤਰਾ ਦੱਸਦੇ ਹੋਏ ਮੁੱਖ ਮੰਤਰੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸਨੇ ਕਿਹਾ ਕਿ ਉਸ ਨੂੰ ਡਰ ਹੈ ਕਿ ਪੰਜਾਬ ਸਰਕਾਰ ਉਸ ਨੂੰ ਕਿਸੇ ਨਾ ਕਿਸੇ ਮਾਮਲੇ ਵਿਚ ਫਸਾ ਸਕਦੀ ਹੈ। ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਹਾਈ ਕੋਰਟ ਨੇ ਡੀਜੀਪੀ ਨੂੰ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
Comment here