ਨਵੀਂ ਦਿੱਲੀ-ਭਾਰਤੀ ਰੇਲਵੇ ਵੱਲੋਂ ਟੋਕੀਓ ਓਲੰਪਿਕਸ ਵਿਚ ਜਿੱਤਣ ਵਾਲੇ ਖਿਡਾਰੀਆਂ ਤੇ ਅਧਿਕਾਰੀਆਂ ਨੂੰ ਨਕਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ 3 ਕਰੋੜ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਦੇ 25 ਖਿਡਾਰੀ, ਪੰਜ ਕੋਚ ਤੇ ਇਕ ਫਿਜ਼ਿਓ ਟੋਕੀਓ ਓਲੰਪਿਕ ਵਿਚ ਭਾਰਤੀ ਦਲ ਦੀ ਆਗਵਾਈ ਕਰ ਰਹੇ ਹਨ। ਮੰਤਰਾਲੇ ਦੁਆਰਾ ਜਾਰੀ ਬਿਆਨ ਵਿਚ ਕਿਹਾ ਗਿਆ, ‘ਰੇਲਵੇ ਮੰਤਰਾਲੇ ਨੇ ਮੌਜੂਦਾ ਨੀਤੀ ਦੇ ਤਹਿਤ ਟੋਕੀਓ ਓਲੰਪਿਕ 2021 ਵਿਚ ਭਾਗ ਲੈ ਰਹੇ ਭਾਰਤੀ ਰੇਲਵੇ ਖਿਡਾਰੀਆਂ ਤੇ ਅਧਿਕਾਰੀਆਂ ਲਈ ਖ਼ਾਸ ਪੁਰਸਕਾਰ ਦਾ ਐਲਾਨ ਕੀਤਾ ਹੈ ਤਾਂ ਜੋ ਉਨ੍ਹਾਂ ਦਾ ਹੌਂਸਲਾ ਵਧਾਇਆ ਜਾ ਸਕੇ।
Comment here