ਸਿਆਸਤਖਬਰਾਂਚਲੰਤ ਮਾਮਲੇ

ਰੇਲਵੇ ਸਟੇਸ਼ਨ ਉਤੇ ਲੱਗੇ ਭਾਜਪਾ ਸਾਂਸਦ ਕਿਰਨ ਖੇਰ ਦੇ ਗੁਮਸ਼ੁਦਗੀ ਦੇ ਪੋਸਟਰ

ਚੰਡੀਗੜ੍ਹ-ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਉਤੇ ਬੀਜੇਪੀ ਸਾਂਸਦ ਕਿਰਨ ਖੇਰ ਦੇ ਗੁਮਸ਼ੁਦਗੀ ਦੇ ਪੋਸਟਰ ਲੱਗੇ ਹਨ। ਜਿਨ੍ਹਾਂ ਉਤੇ ਲਿਖਿਆ ਹੈ Bjp ਦੀ ਸਾਂਸਦ ਕਿਰਨ ਖੇਰ ਲਾਪਤਾ ਹੈ। ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਕਾਂਗਰਸ ਪ੍ਰਧਾਨ ਅਤੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਨੇ ਸੰਸਦ ਮੈਂਬਰ ਕਿਰਨ ਖੇਰ ਲਾਪਤਾ ਪੋਸਟਰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਬੀਤੇ ਕਈ ਤੋਂ ਯੂਥ ਕਾਂਗਰਸ ਵੱਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਉਤੇ ਓਵਰ ਚਾਰਜਿੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਨੇ ਕਿਹਾ ਕਿ ਇੰਨੇ ਸਮੇਂ ਤੋਂ ਅਸੀਂ ਓਵਰ ਚਾਰਜਿੰਗ ਦਾ ਵਿਰੋਧ ਕਰਦੇ ਆ ਰਹੇ ਹਾਂ ਪਰ ਸ਼ਹਿਰ ਦੀ ਸੰਸਦ ਮੈਂਬਰ ਇੱਕ ਵਾਰ ਵੀ ਇੱਥੇ ਨਹੀਂ ਆਏ ਅਤੇ ਨਾ ਹੀ ਪ੍ਰਸ਼ਾਸਨ ਅਤੇ ਨਾ ਹੀ ਸਰਕਾਰ ਨੂੰ ਇਸ ਗੱਲ ਦੀ ਕੋਈ ਚਿੰਤਾ ਹੈ ਕਿ ਓਵਰਚਾਰਜ ਕਰਕੇ ਲੋਕਾਂ ਦੀ ਲੁੱਟ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਹਜ਼ਾਰ ਰੁਪਏ ਓਵਰਚਾਰਜ ਰੱਖੇ ਜਾਂਦੇ ਸਨ ਪਰ ਜਦੋਂ ਅਸੀਂ ਵਿਰੋਧ ਕੀਤਾ ਤਾਂ ਇਸ ਨੂੰ ਘਟਾ ਕੇ 200 ਰੁਪਏ ਕਰ ਦਿੱਤਾ ਗਿਆ ਪਰ ਉਹ ਵੀ ਲੋਕਾਂ ਨਾਲ ਗਲਤ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਰੇਲਵੇ ਪ੍ਰਸ਼ਾਸਨ ਦੇ ਅਧਿਕਾਰੀ ਆਏ ਅਤੇ ਦੂਰੋਂ ਹੀ ਜਾਇਜ਼ਾ ਲੈ ਕੇ ਪਰਤ ਗਏ, ਨਾ ਤਾਂ ਕਿਸੇ ਨੇ ਸਾਡੇ ਨਾਲ ਗੱਲ ਕੀਤੀ ਅਤੇ ਨਾ ਹੀ ਕੋਈ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋ ਤੱਕ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਅਸੀਂ ਵਿਰੋਧ ਪ੍ਰਦਰਸ਼ਨ ਕਰਦੇ ਰਹਾਂਗੇ।

Comment here