ਅਪਰਾਧਸਿਆਸਤਖਬਰਾਂ

ਰੇਲ ਟਰੈਕ ’ਤੇ ਧਰਨਾ ਦੇਣ ਵਾਲਿਆਂ ’ਤੇ ਦਰਜ ਕੇਸ ਹੋਣਗੇ ਵਾਪਸ-ਚੰਨੀ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਲ ਟਰੈਕ ’ਤੇ ਧਰਨਾ ਦੇਣ ਵਾਲੇ ਕਿਸਾਨਾਂ ’ਤੇ ਦਰਜ ਹੋਏ ਕੇਸ ਵਾਪਸ ਲੈਣ ਦਾ ਆਦੇਸ਼ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਆਰ.ਪੀ.ਐੱਫ ਨੂੰ ਤੁਰੰਤ ਉਕਤ ਸਾਰੇ ਕੇਸ ਵਾਪਸ ਲੈਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਜਦੋਂ ਤੋਂ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਹ ਉਦੋਂ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਕਟਿਵ ਹਨ। ਇਸ ਦੇ ਨਾਲ ਹੀ ਕੋਵਿਡ ਦੌਰਾਨ ਆਪਣੇ ਮਾਪੇ ਗਵਾਉਣ ਵਾਲੀਆਂ ਕੁੜੀਆਂ ਲਈ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਆਸ਼ੀਰਵਾਦ ਯੋਜਨਾ ਤਹਿਤ ਲਾਭ ਪਾਤਰੀ ਕੁੜੀਆਂ ਦੀ ਆਮਦਨੀ ਦੀ ਹੱਦ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਇਸ ਨਾਲ ਹੀ 1.1.2004 ਤੋਂ ਬਾਅਦ ਨਿਯੁਕਤ ਕੀਤੇ ਗਏ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਵੀ ਮਨਜ਼ੂਰੀ ਦਿੱਤੀ।

Comment here