ਅਪਰਾਧਸਿਆਸਤਖਬਰਾਂ

ਰੇਵ ਪਾਰਟੀ ‘ਚ ਠੁਮਕੇ ਲਾ ਰਹੇ ਨਸ਼ੇੜੀ ਗ੍ਰਿਫ਼ਤਾਰ

ਲੁਧਿਆਣਾ: ਪੰਜਾਬ ਪੁਲਿਸ ਨੇ ਲੁਧਿਆਣਾ ਦੇ ਇੱਕ ਹੋਟਲ ਵਿੱਚ ਰੇਵ ਪਾਰਟੀ ਮਨਾਉਂਦੇ ਹੋਏ 7 ਲੜਕੀਆਂ ਸਮੇਤ 25 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੋਟਲ ‘ਵਿਚ ਵੱਡੇ ਪੱਧਰ ‘ਤੇ ਸ਼ਰਾਬ ਤੇ ਡਰੱਗ ਦਾ ਸੇਵਨ ਕੀਤਾ ਜਾ ਰਿਹਾ ਸੀ, ਜਦਕਿ ਹੋਟਲ ਕੋਲ ਬਾਰ ਦਾ ਲਾਇਸੈਂਸ ਵੀ ਨਹੀਂ ਸੀ।ਪੁਲਿਸ ਦਾ ਦਾਅਵਾ ਹੈ ਕਿ ਸ਼ਹਿਰ ਦੇ ਕਾਰੋਬਾਰੀਆਂ ਨੇ ਮਹਾਰਾਸ਼ਟਰ ਅਤੇ ਦਿੱਲੀ ਤੋਂ ਲੜਕੀਆਂ ਨੂੰ ਬੁਲਾਇਆ ਸੀ। ਉਹ ਹੋਟਲ ਦੇ ਬੈਂਕੁਏਟ ਹਾਲ ‘ਵਿਚ ਅਸ਼ਲੀਲ ਗੀਤਾਂ ‘ਤੇ ਸਟ੍ਰਿਪ ਡਾਂਸ ਕਰ ਰਹੀ ਸੀ। ਥਾਣਾ ਡਿਵੀਜ਼ਨ ਨੰਬਰ 2 ਦੀ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਹੋਟਲ ਵਿੱਚ ਰੇਵ ਪਾਰਟੀ ਹੋਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਪੁਲਿਸ ਨੇ ਛਾਪਾ ਮਾਰਿਆ ਸੀ।ਮਹਿਲਾ ਅਤੇ ਕਾਰੋਬਾਰੀ ਨੂੰ ਹਿਰਾਸਤ ‘ਵਿਚ ਲੈਣ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਹੋਟਲ ਦੇ ਮਾਲਕ ਅਤੇ ਮੈਨੇਜਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਰੋਬਾਰੀਆਂ ਨੇ ਰੇਵ ਪਾਰਟੀ ਦਾ ਆਯੋਜਨ ਕਰਨ ਲਈ ਬਾਹਰਲੇ ਰਾਜਾਂ ਤੋਂ ਲੜਕੀਆਂ ਬੁਲਾਈਆਂ ਸਨ। ਇਨ੍ਹਾਂ ਵਿੱਚੋਂ ਪੰਜ ਲੜਕੀਆਂ ਦਿੱਲੀ ਤੋਂ ਅਤੇ ਦੋ ਲੜਕੀਆਂ ਹਰਿਆਣਾ ਅਤੇ ਮੁੰਬਈ ਤੋਂ  ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਰੇਵ ਪਾਰਟੀ ਵਿੱਚ ਬਾਹਰਲੇ ਰਾਜਾਂ ਦੇ ਕਾਰੋਬਾਰੀ ਵੀ ਸ਼ਾਮਲ ਹੋਏ ਸਨ। ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਲੁਧਿਆਣਾ ਤੋਂ ਇਲਾਵਾ ਅੰਮ੍ਰਿਤਸਰ, ਪਟਨਾ, ਇਲਾਹਾਬਾਦ ਅਤੇ ਦਿੱਲੀ ਦੇ ਕਾਰੋਬਾਰੀ ਸ਼ਾਮਲ ਹਨ।ਦੱਸਿਆ ਜਾ ਰਿਹਾ ਹੈ ਕਿ ਜਦੋਂ ਘਟਨਾ ਦਾ ਪਤਾ ਲੱਗਾ ਤਾਂ ਕਈ ਪ੍ਰਭਾਵਸ਼ਾਲੀ ਲੋਕਾਂ ਨੇ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਪੁਲਿਸ ਆਪਣਾ ਕੰਮ ਕਰ ਚੁੱਕੀ ਸੀ ਅਤੇ ਮਾਮਲਾ ਦਰਜ ਕਰ ਲਿਆ ਗਿਆ ਸੀ।

Comment here