ਸਿਆਸਤਖਬਰਾਂ

ਰੈਗੂਲਰ ਕਰਨ ਲਈ ਐਨਐਚਐਮ ਕਰਮਚਾਰੀਆਂ ਨੇ ਕੀਤਾ ਰੋਸ ਮਾਰਚ

ਬਠਿੰਡਾ-ਸਿਹਤ ਵਿਭਾਗ ਵਿੱਚ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਐਨਐਚਐਮ ਕਰਮਚਾਰੀਆਂ ਵੱਲੋਂ ਅੱਜ ਸਿਵਲ ਹਸਪਤਾਲ ਬਠਿੰਡਾ ਤੋਂ ਲੈ ਕੇ ਰਜਿੰਦਰਾ ਕਾਲਜ ਤੱਕ ਰੋਸ ਮਾਰਚ ਕੀਤਾ। ਉਨ੍ਹਾਂ ਰੈਗੂਲਰ ਕਰਨ ਦੀ ਮੰਗ ਨੂੰ ਉਠਾਇਆ ਅਤੇ ਪੰਜਾਬ ਸਰਕਾਰ ਤੇ ਉਨ੍ਹਾਂ ਦੇ ਸੰਘਰਸ਼ ਪ੍ਰਤੀ ਨਜ਼ਰਅੰਦਾਜ਼ਗੀ ਅਪਨਾਉਣ ਦੇ ਦੋਸ਼ ਲਾਏ। ਗਗਨਦੀਪ ਸਿੰਘ, ਕੁਲਵਿੰਦਰ ਸਿੰਘ, ਰੇਖਾ ਰਾਣੀ, ਮਨਪ੍ਰੀਤ ਕੌਰ, ਸੁਨੀਤਾ ਰਾਣੀ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਿਹਤ ਵਿਭਾਗ ਵਿੱਚ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ ਪੰਜਾਬ ਸਰਕਾਰ  ਨੇ ਚੋਣਾਂ ਵੇਲੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਉਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਹੈਰਾਨਗੀ ਇਸ ਗੱਲ ਦੀ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਿਵਲ ਹਸਪਤਾਲ ਵਿੱਚ  ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਪ੍ਰੰਤੂ ਸਿਹਤ ਵਿਭਾਗ ਦੀ ਮੈਨੇਜਮੈਂਟ ਜਾਂ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਉਨ੍ਹਾਂ  ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਕਾਰਜਕਾਲ ਵਿੱਚ ਰੈਗੂਲਰ ਨਾ ਕੀਤਾ ਤਾਂ ਇਸ ਦਾ ਖਮਿਆਜ਼ਾ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ।

Comment here